ਗਹਿਰੀ ਦੇਵੀ ਨਗਰ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਵਿਸ਼ਾ ਮੇਲੇ ਵਿਚ ਮਾਰੀਆਂ ਮੱਲਾਂ ਗਹਿਰੀ ਦੇਵੀ ਨਗਰ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਵਿਸ਼ਾ ਮੇਲੇ ਵਿਚ ਮਾਰੀਆਂ ਮੱਲਾਂ
Publish Date: Sun, 22 Nov 2026 04:26 PM (IST)
Updated Date: Sun, 22 Nov 2026 04:28 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਕੋਟ ਫੱਤਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਦੇਵੀ ਨਗਰ ਵਿਖੇ ਬਲਾਕ ਪੱਧਰੀ ਵਿਸ਼ਾ ਮੇਲੇ ਲਗਾਇਆ ਗਿਆ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਿੰਸੀਪਲ ਲਵਲੀਨ ਕੌਰ ਦੀ ਅਗਵਾਈ ਹੇਠ ਪੰਜਾਬੀ, ਹਿੰਦੀ, ਸਮਾਜਿਕ ਵਿਗਿਆਨ, ਵਿਗਿਆਨ ਤੇ ਗਣਿਤ ਵਿਸ਼ਿਆਂ ਦੇ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਵੱਖ-ਵੱਖ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਮੁਕਾਬਲਿਆਂ ਦੌਰਾਨ ਛੇਵੀਂ ਤੋਂ ਅੱਠਵੀਂ ਜਮਾਤ ਦੇ ਗਰੁੱਪ ਵਿਚ ਵਿਦਿਆਰਥੀਆਂ ਨੇ ਸਮਾਜਿਕ ਵਿਗਿਆਨ ਤੇ ਵਿਗਿਆਨ ਵਿਸ਼ਿਆਂ ਵਿਚ ਪਹਿਲਾ ਸਥਾਨ ਤੇ ਹਿੰਦੀ ਵਿਸ਼ੇ ’ਚ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਗਰੁੱਪ ਵਿਚ ਵਿਦਿਆਰਥੀਆਂ ਨੇ ਗਣਿਤ ਵਿਸ਼ੇ ਵਿਚ ਪਹਿਲਾ, ਵਿਗਿਆਨ ਵਿਚ ਦੂਜਾ ਤੇ ਪੰਜਾਬੀ ਵਿਸ਼ੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਲਵਲੀਨ ਕੌਰ ਨੇ ਵਿਦਿਆਰਥੀਆਂ ਤੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਇਸ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਗਾਈਡ ਅਧਿਆਪਕਾਂ ਸਾਇੰਸ ਵਿਸ਼ੇ ਤੋਂ ਮੋਨਿਕਾ ਗੁਪਤਾ, ਸਮਾਜਿਕ ਵਿਗਿਆਨ ਤੋਂ ਪ੍ਰੀਤੀ, ਪੰਜਾਬੀ ਤੋਂ ਰਾਜਨਦੀਪ ਕੌਰ, ਗਣਿਤ ਤੋਂ ਤੁਲਿਕਾ ਰੰਗਬੁਲਾ ਤੇ ਹਿੰਦੀ ਤੋਂ ਕੁਸਮ ਬਾਂਸਲ ਨੇ ਅਹਿਮ ਭੂਮਿਕਾ ਨਿਭਾਈ। ਸਕੂਲ ਦੀ ਇਸ ਪ੍ਰਾਪਤੀ ਨਾਲ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਿਚ ਖੁਸ਼ੀ ਅਤੇ ਮਾਣ ਦੀ ਭਾਵਨਾ ਪਾਈ ਜਾ ਰਹੀ ਹੈ।