ਬੀਸੀਏ ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ ਬੀਸੀਏ ਸਮੈਸਟਰ ਚੌਥਾ ਦੇ ਨਤੀਜਿਆਂ ਵਿਚ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ
Publish Date: Sat, 14 Nov 2026 04:27 PM (IST)
Updated Date: Sat, 14 Nov 2026 04:30 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਸੀ.ਏ. ਸਮੈਸਟਰ ਚੌਥਾ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਐਲਾਨੇ ਗਏ ਨਤੀਜਿਆਂ ਅਨੁਸਾਰ ਕਾਲਜ ਦੀਆਂ ਵਿਦਿਆਰਥਣਾਂ ਪ੍ਰਭਜੋਤ ਕੌਰ ਅਤੇ ਰਜਨੀ ਕੌਰ ਨੇ 84-84 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਾਂਝੇ ਤੌਰ ’ਤੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਹਰਮਨ ਕੌਰ ਨੇ 83 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਹਰਪ੍ਰੀਤ ਕੌਰ ਨੇ 82 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਨਤੀਜੇ ’ਤੇ ਕਾਲਜ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥਣਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਵੀ ਨਿਰੰਤਰ ਯਤਨਸ਼ੀਲ ਹੈ। ਇਸ ਮੌਕੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਇੰਦਰਪ੍ਰੀਤ ਕੌਰ ਅਤੇ ਵਿਭਾਗ ਦੇ ਸਮੂਹ ਸਟਾਫ਼ ਮੈਂਬਰਾਂ ਨੇ ਵੀ ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀ ਇਹ ਸਫ਼ਲਤਾ ਹੋਰਨਾਂ ਵਿਦਿਆਰਥਣਾਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗੀ।