ਲੂਮੀਨੇਅਰ-2026 |ਚ ਸੇਂਟ ਜ਼ੇਵੀਅਰਜ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਲੂਮੀਨੇਅਰ-2026 ਵਿੱਚ ਸੇਂਟ ਜ਼ੇਵੀਅਰਜ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
Publish Date: Thu, 19 Nov 2026 05:48 PM (IST)
Updated Date: Thu, 19 Nov 2026 05:49 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ:- ਸੇਂਟ ਜ਼ੇਵੀਅਰਜ਼ ਸਕੂਲ, ਰਾਮਪੁਰਾ ਫੂਲ ਦੇ ਜੂਨੀਅਰ ਵਿਦਿਆਰਥੀਆਂ ਨੇ ਬਠਿੰਡਾ ਦੇ ਸੇਂਟ ਜ਼ੇਵੀਅਰਜ਼ ਸਕੂਲ ਵਿਖੇ 22 ਤੇ 23 ਅਕਤੂਬਰ ਨੂੰ ਕਰਵਾਏ ਗਏ ਇੰਟਰ ਸਕੂਲ ਮੁਕਾਬਲੇ ਲੂਮੀਨੇਅਰ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂ ਰੋਸ਼ਨ ਕੀਤਾ। ਇਸ ਮੁਕਾਬਲੇ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਮੁਕਾਬਲੇ ਦੌਰਾਨ ਸੇਂਟ ਜ਼ੇਵੀਅਰਜ਼ ਸਕੂਲ ਦੀ ਯੂਕੇਜੀ ਜਮਾਤ ਦੀ ਵਿਦਿਆਰਥਣ ਕਵਿਤਾ ਸਿੰਗਲਾ ਨੇ ਪਪਟ ਟਾਕ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਪਹਿਲੀ ਜਮਾਤ ਦੇ ਵਿਦਿਆਰਥੀ ਅਭੀਰੂਪ ਨੇ ਸ਼ਬਦ-ਜੋੜ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ, ਜਦਕਿ ਦੂਜੀ ਜਮਾਤ ਦੇ ਵਿਦਿਆਰਥੀ ਮੋਹ ਅਨੰਤ ਸਿੰਘ ਨੇ ਵਰਡ ਐਕਸਪਲੋਰ ਮੁਕਾਬਲੇ ਵਿਚ ਜੇਤੂ ਰਹਿਣ ਦਾ ਮਾਣ ਹਾਸਲ ਕੀਤਾ। ਇਨ੍ਹਾਂ ਨੰਨ੍ਹੇ ਵਿਦਿਆਰਥੀਆਂ ਨੇ ਆਪਣੀ ਰਚਨਾਤਮਕ ਸੋਚ, ਭਾਸ਼ਾ ਉੱਤੇ ਪਕੜ ਤੇ ਆਤਮ-ਵਿਸ਼ਵਾਸ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੁਕਾਬਲਿਆਂ ਵਿਚ ਸਫਲਤਾ ਹਾਸਲ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਫਾਦਰ ਜੈਰੀ ਪੌਲ ਲੋਬੋ ਅਤੇ ਮੈਨੇਜਰ ਫਾਦਰ ਆਂਦਰੇ ਫਰਨਾਂਡਿਜ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਗਾਈਡ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।