ਗਤਕਾ ਚੈਂਪੀਅਨਸ਼ਿਪ ’ਚ ਦ ਸੰਸਕਾਰ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ
ਗਤਕਾ ਚੈਂਪੀਅਨਸ਼ਿਪ ਵਿਚ ਦ ਸੰਸਕਾਰ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ
Publish Date: Sun, 11 Oct 2026 04:16 PM (IST)
Updated Date: Sun, 11 Oct 2026 04:17 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਤਲਵੰਡੀ ਸਾਬੋ। ਪੰਜਾਬ ਗਤਕਾ ਐਸੋਸੀਏਸ਼ਨ ਵੱਲੋਂ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਕਰਵਾਈ ਗਈ 11ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ-2026 ਵਿਚ ਦ ਸੰਸਕਾਰ ਸਕੂਲ ਦੇ ਗਤਕਾ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਸਥਾਨ ਹਾਸਲ ਕੀਤੇ। 1 ਤੋਂ 4 ਸਤੰਬਰ ਤੱਕ ਕਰਵਾਈ ਗਈ ਇਸ ਚੈਂਪੀਅਨਸ਼ਿਪ ਦੌਰਾਨ ਅੰਡਰ-14 ਵਰਗ ਵਿਚ ਮਨਤਾਜ ਸਿੰਘ ਨੇ ਫਰੀ ਸੋਟੀ ਟੀਮ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕੀਤਾ। ਇਸੇ ਵਰਗ ਵਿੱਚ ਸਮਰਜੋਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਨੇ ਸਿੰਗਲ ਸੋਟੀ ਟੀਮ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਗੁਰਫਤਿਹ ਸਿੰਘ ਅਤੇ ਅਰਸ਼ਦੀਪ ਸਿੰਘ ਨੇ ਟੀਮ ਪ੍ਰਦਰਸ਼ਨ ਵਿੱਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਅੰਡਰ-11 ਵਰਗ ਵਿੱਚ ਇਸ਼ਮੀਤ ਸਿੰਘ ਨੇ ਫਰੀ ਸੋਟੀ ਟੀਮ ਅਤੇ ਗਤਕਾ ਪ੍ਰਦਰਸ਼ਨ ਵਿਅਕਤੀਗਤ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਨੇ 15 ਤੋਂ 17 ਅਕਤੂਬਰ ਤੱਕ ਰਤੀਆ ਵਿਖੇ ਹੋਣ ਵਾਲੀ 11ਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਲਈ ਵੀ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਸਕੂਲ ਦੀ ਚੇਅਰਪਰਸਨ ਨਿਮਰਤ ਸਿੱਧੂ ਅਤੇ ਪ੍ਰਿੰਸੀਪਲ ਦੀਪਿਕਾ ਕਪੂਰ ਨੇ ਵਿਦਿਆਰਥੀਆਂ ਅਤੇ ਗਤਕਾ ਕੋਚ ਹਰਜਿੰਦਰ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।