ਗਰਗ ਦੇ ਘਰ ਪੁੱਜੇ ਸੁਖਬੀਰ ਸਿੰਘ ਬਾਦਲ; ਪੁੱਤਰ 'ਤੇ ਹਮਲੇ ਨੂੰ ਲੈ ਕੇ ਘੇਰਿਆ ਪ੍ਰਸ਼ਾਸਨ ਨੂੰ, ਦੋਸ਼ੀਆਂ 'ਤੇ ਸਖ਼ਤ ਕਾਰਵਾਈ ਦੀ ਮੰਗ
ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਅਤੇ ਅਕਾਲੀ ਆਗੂ ਨਰਦੀਪ ਗਰਗ ਦੇ ਬੇਟੇ ਜੈਦੀਪ ਗਰਗ ਉਰਫ ਜਿੰਮੀ ‘ਤੇ ਹੋਏ ਜਾਨ ਲੇਵਾ ਹਮਲੇ ਤੋਂ ਬਾਅਦ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਭੁੱਚੋ ਮੰਡੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ।
Publish Date: Sat, 23 May 2026 11:22 AM (IST)
Updated Date: Sat, 23 May 2026 11:24 AM (IST)

ਹਰਮੇਲ ਸਾਗਰ, ਪੰਜਾਬੀ ਜਾਗਰਣ, ਭੁੱਚੋ ਮੰਡੀ - ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਅਤੇ ਅਕਾਲੀ ਆਗੂ ਨਰਦੀਪ ਗਰਗ ਦੇ ਬੇਟੇ ਜੈਦੀਪ ਗਰਗ ਉਰਫ ਜਿੰਮੀ ‘ਤੇ ਹੋਏ ਜਾਨ ਲੇਵਾ ਹਮਲੇ ਤੋਂ ਬਾਅਦ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਭੁੱਚੋ ਮੰਡੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ।
ਸੁਖਬੀਰ ਬਾਦਲ ਨੇ ਕਿਹਾ ਕਿ “ਝਾੜੂ ਵਾਲਿਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਗੁੰਡਾਗਰਦੀ ਇਨ੍ਹੀ ਵੱਧ ਗਈ ਹੈ ਕਿ ਆਮ ਵਿਅਕਤੀ ਦਾ ਜੀਣਾ ਮੁਸ਼ਕਿਲ ਹੋ ਗਿਆ ਹੈ।” ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਹੁਣ ਇਸ ਸਰਕਾਰ ਨੂੰ ਚੱਲਦਾ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਨੇ ਭੁੱਚੋ ਮੰਡੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਗਰ ਕੌਂਸਲ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ “ਤੱਕੜੀ” ਨਿਸ਼ਾਨ ‘ਤੇ ਵੱਡੀ ਲੀਡ ਨਾਲ ਜਿਤਾਇਆ ਜਾਵੇ, ਤਾਂ ਜੋ ਸ਼ਹਿਰ ਵਿੱਚ ਮੁੜ ਵਿਕਾਸ ਕਾਰਜ ਕਰਵਾਏ ਜਾ ਸਕਣ।
ਇਸ ਮੌਕੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਜਗਸੀਰ ਸਿੰਘ ਕਲਿਆਣ, ਡਾ. ਦਲਜੀਤ ਸਿੰਘ ਗੁਰੂ, ਯੂਥ ਆਗੂ ਗੁਰਲਾਲ ਸਿੰਘ ਢੇਲਵਾਂ, ਮਾਨ ਸਿੰਘ ਗੁਰੂ, ਹਰਗੋਬਿੰਦ ਸਿੰਘ, ਸ਼ਿਵ ਨੰਦਨ ਗਰਗ ਸਮੇਤ ਕਈ ਅਕਾਲੀ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।