v> ਗੁਰਤੇਜ ਸਿੰਘ ਸਿੱਧੂ, ਬਠਿੰਡਾ : ਜੰਮੂ ਤੇ ਕਸ਼ਮੀਰ ਦੀਆਂ ਗੁਰਦੁਆਰਾ ਕਮੇਟੀਆਂ ਦੀ ਮਿਆਦ ਕੇਂਦਰ ਸਰਕਾਰ ਨੇ ਤਿੰਨ ਮਹੀਨਿਆਂ ਲਈ ਵਧਾ ਦਿੱਤੀ ਹੈ। ਇਹ ਜਾਣਕਾਰੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜੰਮੂ ਕਸ਼ਮੀਰ ਦੀ ਸਿੱਖ ਸੰਗਤ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਸੀ ਕਿ ਗੁਰਦੁਆਰਾ ਕਮੇਟੀਆਂ ਦੀ ਮਿਆਦ ਖਤਮ ਹੋ ਚੁੱਕੀ ਹੈ ਅਤੇ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਅਜੇ ਚੋਣ ਵੀ ਸ਼ੁਰੂ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਗੁਰੂ ਘਰਾਂ ਦੀ ਸਾਂਭ ਸੰਭਾਲ ਨੂੰ ਲੈ ਕੇ ਜੰਮੂ ਕਸ਼ਮੀਰ ਦੀ ਸਿੱਖ ਸੰਗਤ ਵਿਚ ਖਦਸ਼ੇ ਪੈਦਾ ਹੋ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ। ਸੁਖਬੀਰ ਬਾਦਲ ਨੇ ਦੱਸਿਆ ਕਿ ਉਨ੍ਹਾਂ ਗ੍ਰਹਿ ਮੰਤਰੀ ਨੂੰ ਜੰਮੂ ਕਸ਼ਮੀਰ ਦੀ ਸਿੱਖ ਸੰਗਤਾਂ ਦੀ ਮੰਗ ਨੂੰ ਉਠਾ ਕੇ ਕਮੇਟੀਆਂ ਦੀ ਮਿਆਦ ਵਿਚ ਵਾਧਾ ਕਰਨ ਲਈ ਅਪੀਲ ਕੀਤੀ ਸੀ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਨੂੰ ਗ੍ਰਹਿ ਮੰਤਰੀ ਦਾ ਸੁਨੇਹਾ ਮਿਲਿਆ ਹੈ ਕਿ ਉਨ੍ਹਾਂ ਜੰਮ ਤੇ ਕਸ਼ਮੀਰ ਦੀਆਂ ਦਸ ਦਸ ਗੁਰਦੁਆਰਾ ਕਮੇਟੀਆਂ ਦੀ ਮਿਆਦ ਤਿੰਨ ਤਿੰਨ ਮਹੀਨਿਆਂ ਲਈ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਗੁਰਦੁਆਰਾ ਕਮੇਟੀਆਂ ਦੀ ਚੋਣ ਵੋਟਾਂ ਰਾਹੀ ਹੋਵੇਗੀ। ਬਾਦਲ ਨੇ ਜੰਮੂ ਕਸ਼ਮੀਰ ਦੀ ਸਿੱਖ ਸੰਗਤ ਦੇ ਨਾਲ ਨਾਲ ਸਿੱਖਾਂ ਦੀ ਮੰਗ ਮੰਨਣ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ।

Posted By: Ramanjit Kaur