ਸੁਖਮਨਜੀਤ ਮੋਮੀ ਨੂੰ ਭਾਜਪਾ ਯੂਥ ਵਿੰਗ ਜ਼ਿਲ੍ਹਾ ਸਕੱਤਰ ਨਿਯੁਕਤ ਸੁਖਮਨਜੀਤ ਮੋਮੀ ਨੂੰ ਭਾਜਪਾ ਯੂਥ ਵਿੰਗ ਜ਼ਿਲ੍ਹਾ ਸਕੱਤਰ ਨਿਯੁਕਤ
Publish Date: Mon, 31 Aug 2026 04:24 PM (IST)
Updated Date: Mon, 31 Aug 2026 04:25 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ- ਭਾਰਤੀ ਜਨਤਾ ਪਾਰਟੀ ਐਸਸੀ ਮੋਰਚਾ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਬੁਰਜ ਲੱਧਾ ਨੇ ਭਾਜਪਾ ਵੱਲੋਂ ਨੌਜਵਾਨ ਆਗੂ ਸੁਖਮਨਜੀਤ ਸਿੰਘ ਮੋਮੀ (ਬੁਰਜ ਲੱਧਾ ਸਿੰਘ ਵਾਲਾ) ਨੂੰ ਯੂਥ ਵਿੰਗ ਬਠਿੰਡਾ ਦਿਹਾਤੀ ਦਾ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੁਖਮਨਜੀਤ ਸਿੰਘ ਮੋਮੀ ਇੱਕ ਮਿਹਨਤੀ, ਨੌਜਵਾਨ ਅਤੇ ਸਰਗਰਮ ਵਰਕਰ ਹਨ, ਜੋ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਦੀ ਨਿਯੁਕਤੀ ਨਾਲ ਬਠਿੰਡਾ ਦਿਹਾਤੀ ਵਿਚ ਭਾਜਪਾ ਦੇ ਯੂਥ ਵਿੰਗ ਨੂੰ ਹੋਰ ਮਜ਼ਬੂਤੀ ਮਿਲੇਗੀ। ਭਾਜਪਾ ਆਗੂ ਸਵਰਨ ਸਿੰਘ ਬੁਰਜ ਲੱਧਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਵਿਚ ਭਾਗੀਦਾਰ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ, ਮਜ਼ਦੂਰਾਂ, ਮਹਿਲਾਵਾਂ, ਨੌਜਵਾਨਾਂ, ਗਰੀਬਾਂ ਤੇ ਪਛੜੇ ਵਰਗਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਤੇ ਵਿਕਾਸ ਕਾਰਜ ਲਾਗੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਆਪਸੀ ਏਕਤਾ ਨਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਤੇ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ।