ਭਗਵਾਨ ਵਿਸ਼ਵਕਰਮਾ ਦਿਵਸ ਮੌਕੇ ਧਾਰਮਿਕ ਸਮਾਗਮਾਂ ’ਚ ਸ਼ਾਮਲ ਹੋਏ ਸੁਖਵਿੰਦਰ ਸਿੰਘ ਗੁਣੀ ਭਗਵਾਨ ਵਿਸ਼ਵਕਰਮਾ ਦਿਵਸ ਮੌਕੇ ਧਾਰਮਿਕ ਸਮਾਗਮਾਂ ’ਚ ਸ਼ਾਮਲ ਹੋਏ ਸੁਖਵਿੰਦਰ ਸਿੰਘ ਗੁਣੀ
Publish Date: Tue, 10 Nov 2026 06:47 PM (IST)
Updated Date: Tue, 10 Nov 2026 06:48 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਰਾਮਾ ਮੰਡੀ: ਭਗਵਾਨ ਸ਼੍ਰੀ ਵਿਸ਼ਵਕਰਮਾ ਮਹਾਰਾਜ ਜੀ ਦੇ ਪਾਵਨ ਦਿਹਾੜੇ ਮੌਕੇ ਹਲਕਾ ਤਲਵੰਡੀ ਸਾਬੋ ਤੋਂ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੁਣੀ ਗਾਟਵਾਲੀ ਨੇ ਆਪਣੀ ਟੀਮ ਸਮੇਤ ਵੱਖ-ਵੱਖ ਥਾਵਾਂ ਤੇ ਕਰਵਾਏ ਗਏ ਧਾਰਮਿਕ ਸਮਾਗਮਾਂ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਭਗਵਾਨ ਵਿਸ਼ਵਕਰਮਾ ਮਹਾਰਾਜ ਜੀ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਹਰ ਵਰਗ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਸੁਖਵਿੰਦਰ ਸਿੰਘ ਗੁਣੀ ਗਾਟਵਾਲੀ ਨੇ ਸਮੂਹ ਇਲਾਕਾ ਨਿਵਾਸੀਆਂ ਅਤੇ ਕਾਰੀਗਰ ਭਾਈਚਾਰੇ ਨੂੰ ਭਗਵਾਨ ਵਿਸ਼ਵਕਰਮਾ ਮਹਾਰਾਜ ਜੀ ਦੇ ਪਾਵਨ ਦਿਹਾੜੇ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮਿਹਨਤ, ਹੁਨਰ ਅਤੇ ਇਮਾਨਦਾਰੀ ਮਨੁੱਖ ਦੀ ਸਭ ਤੋਂ ਵੱਡੀ ਪੂੰਜੀ ਹਨ। ਜਿਸ ਹੱਥ ਵਿੱਚ ਹੁਨਰ ਹੁੰਦਾ ਹੈ, ਉਸ ਹੱਥ ਵਿੱਚ ਪਰਮਾਤਮਾ ਦੀ ਬਖ਼ਸ਼ਿਸ਼ ਹੁੰਦੀ ਹੈ। ਕਾਰੀਗਰ ਅਤੇ ਮਿਹਨਤਕਸ਼ ਵਰਗ ਸਮਾਜ ਦੀ ਤਰੱਕੀ ਵਿੱਚ ਅਹਿਮ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਾਮਨਾ ਕੀਤੀ ਕਿ ਭਗਵਾਨ ਵਿਸ਼ਵਕਰਮਾ ਮਹਾਰਾਜ ਜੀ ਦੀ ਕਿਰਪਾ ਨਾਲ ਹਰੇਕ ਵਿਅਕਤੀ ਦੇ ਕਾਰੋਬਾਰ ਵਿੱਚ ਦਿਨ-ਦੁੱਗਣੀ ਅਤੇ ਰਾਤ-ਚੌਗੁਣੀ ਤਰੱਕੀ ਹੋਵੇ ਅਤੇ ਹਰ ਪਰਿਵਾਰ ਦੀ ਝੋਲੀ ਖੁਸ਼ੀਆਂ, ਸੁੱਖ-ਸ਼ਾਂਤੀ ਤੇ ਬਰਕਤਾਂ ਨਾਲ ਭਰੀ ਰਹੇ। ਇਸ ਮੌਕੇ ਉਨ੍ਹਾਂ ਸਾਧ-ਸੰਗਤ, ਕਾਰੀਗਰ ਭਾਈਚਾਰੇ ਅਤੇ ਇਲਾਕੇ ਦੇ ਪਤਵੰਤੇ ਸੱਜਣਾਂ ਨਾਲ ਮੁਲਾਕਾਤ ਵੀ ਕੀਤੀ।