ਯੂਥ ਜੋੜੋ ਮੁਹਿੰਮ ਤਹਿਤ ਸੁਰਿੰਦਰ ਸਿੰਘ ਸੋਨੀ ਨੂੰ ਦਿੱਤੀ ਯੂਥ ਸੈਕਟਰੀ ਦੀ ਜ਼ਿੰਮੇਵਾਰੀ ਯੂਥ ਜੋੜੋ ਮੁਹਿੰਮ ਤਹਿਤ ਸੁਰਿੰਦਰ ਸਿੰਘ ਸੋਨੀ ਨੂੰ ਦਿੱਤੀ ਯੂਥ ਸੈਕਟਰੀ ਦੀ ਜ਼ਿੰਮੇਵਾਰੀ
Publish Date: Tue, 29 Sep 2026 04:54 PM (IST)
Updated Date: Tue, 29 Sep 2026 04:57 PM (IST)
ਹਰਮੇਲ ਸਾਗਰ, ਪੰਜਾਬੀ ਜਾਗਰਣ, ਭੁੱਚੋ ਮੰਡੀ ਪੰਜਾਬ ਯੂਥ ਕਾਂਗਰਸ ਵੱਲੋਂ ਜਥੇਬੰਦਕ ਪੱਧਰ ’ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ‘ਯੂਥ ਜੋੜੋ ਮੁਹਿੰਮ’ ਤਹਿਤ ਹਲਕਾ ਭੁੱਚੋ ਮੰਡੀ ਵਿੱਚ ਵੀ ਸਰਗਰਮੀਆਂ ਜਾਰੀ ਹਨ। ਇਸੇ ਲੜੀ ਤਹਿਤ ਯੂਥ ਪੰਜਾਬ ਪ੍ਰਧਾਨ ਸ਼ੁਭਮ ਸ਼ਰਮਾ ਸ਼ੁਭੀ ਦੀ ਅਗਵਾਈ ਅਤੇ ਹਲਕਾ ਇੰਚਾਰਜ ਪ੍ਰੀਤਮ ਸਿੰਘ ਕੋਟਭਾਈ ਦੀ ਰਹਿਨੁਮਾਈ ਹੇਠ ਯੂਥ ਬਲਾਕ ਪ੍ਰਧਾਨ ਪਰਿੰਦਰ ਪੈਵੀ ਵੱਲੋਂ ਸੁਰਿੰਦਰ ਸਿੰਘ ਸੋਨੀ ਨੂੰ ਬਲਾਕ ਯੂਥ ਸੈਕਟਰੀ ਨਿਯੁਕਤ ਕੀਤਾ ਗਿਆ। ਇਸ ਮੌਕੇ ਪਰਿੰਦਰ ਪੈਵੀ ਨੇ ਸੁਰਿੰਦਰ ਸਿੰਘ ਸੋਨੀ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵਧਾਈ ਦਿੱਤੀ ਅਤੇ ਕਿਹਾ ਕਿ ਨੌਜਵਾਨ ਪਾਰਟੀ ਦੀ ਜਥੇਬੰਦਕ ਤਾਕਤ ਦੀ ਅਹਿਮ ਕੜੀ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਸੁਰਿੰਦਰ ਸਿੰਘ ਸੋਨੀ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਾਂਗਰਸ ਨਾਲ ਜੋੜਨ ਅਤੇ ਲੋਕਾਂ ਦੇ ਮਸਲਿਆਂ ਨੂੰ ਉਠਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ। ਜ਼ਿਕਰਯੋਗ ਹੈ ਕਿ ਪੰਜਾਬ ਯੂਥ ਕਾਂਗਰਸ ਦੇ ਸੂਬਾ ਪੱਧਰੀ ਜਥੇਬੰਦਕ ਢਾਂਚੇ ਵਿੱਚ ਸ਼ੁਭਮ ਸ਼ਰਮਾ ਸ਼ੁਭੀ ਨੂੰ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਮਿਲੀ ਹੈ। ਇਸ ਮੌਕੇ ਸਿਟੀ ਪ੍ਰਧਾਨ ਮੁਕੇਸ਼ ਸ਼ਰਮਾ, ਬਲਾਕ ਪ੍ਰਧਾਨ ਗੁਰਤੇਜ ਸਿੰਘ ਭੋਲਾ ਭੈਣੀ, ਐਸ.ਸੀ. ਡਿਪਾਰਟਮੈਂਟ ਬਲਾਕ ਪ੍ਰਧਾਨ ਪ੍ਰਗਟ ਸਿੰਘ ਤੁੰਗਵਾਲੀ, ਯੂਥ ਵਾਈਸ ਪ੍ਰਧਾਨ ਸਰਤਾਜ ਸਿੰਘ, ਯੂਥ ਵਾਈਸ ਪ੍ਰਧਾਨ ਪ੍ਰਭਦੀਪ ਸਿੰਘ, ਮਨੀ ਬਾਂਸਲ, ਮੰਡਲ ਪ੍ਰਧਾਨ ਬਿੱਟੂ ਸਿੰਘ ਪੂਹਲਾ, ਯੂਥ ਸੈਕਟਰੀ ਸੁਖਮੰਦਰ ਸਿੰਘ ਪੂਹਲਾ, ਸਾਬਕਾ ਸਰਪੰਚ ਬਲਵਿੰਦਰ ਸਿੰਘ ਪੂਹਲਾ ਸਮੇਤ ਕਈ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।