ਰਾਮਾਂ ਮੰਡੀ ’ਚ ਮੈਡੀਕਲ ਸਟੋਰਾਂ ’ਤੇ ਅਚਨਚੇਤ ਚੈਕਿੰਗ ਰਾਮਾਂ ਮੰਡੀ ਵਿਚ ਮੈਡੀਕਲ ਸਟੋਰਾਂ ’ਤੇ ਅਚਨਚੇਤ ਚੈਕਿੰਗ
Publish Date: Fri, 23 Oct 2026 05:54 PM (IST)
Updated Date: Sat, 24 Oct 2026 04:01 AM (IST)
ਨਸ਼ਾ ਵੇਚਣ ਵਾਲੇ ਕਿਸੇ ਵੀ ਦਵਾਈ ਵਿਕਰੇਤਾ ਦੀ ਮਦਦ ਨਹੀਂ ਕਰੇਗੀ ਕੈਮਿਸਟ ਐਸੋਸੀਏਸ਼ਨ : ਰੁਪਿੰਦਰ ਗੁਪਤਾ , ਰਾਜੀਵ ਕੁਮਾਰ ਗੋਸ਼ਾ ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਰਾਮਾਂ ਮੰਡੀ : ਰਾਮਾਂ ਮੰਡੀ ਵਿਚ ਡਰੱਗ ਇੰਸਪੈਕਟਰ ਆਸ਼ੂਤੋਸ਼ ਗਰਗ ਅਤੇ ਐੱਸਐੱਚਓ ਨਿਰਮਲਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਕਾਰਵਾਈ ਦਾ ਮੁੱਖ ਉਦੇਸ਼ ਦਵਾਈਆਂ ਦੀ ਵਿਕਰੀ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਗੈਰ-ਕਾਨੂੰਨੀ ਢੰਗ ਨਾਲ ਦਵਾਈਆਂ ਦੀ ਵਿਕਰੀ ’ਤੇ ਰੋਕ ਲਾਉਣਾ ਸੀ। ਚੈਕਿੰਗ ਦੌਰਾਨ ਸਬੰਧਤ ਅਧਿਕਾਰੀਆਂ ਵੱਲੋਂ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਸਮੂਹ ਦਵਾਈ ਵਿਕਰੇਤਾਵਾਂ ਵੱਲੋਂ ਡਰੱਗ ਇੰਸਪੈਕਟਰ ਦੀ ਟੀਮ ਨੂੰ ਪੂਰਾ ਸਹਿਯੋਗ ਦਿੱਤਾ ਗਿਆ। ਇਸ ਮੌਕੇ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਗੁਪਤਾ ਅਤੇ ਰਾਮਾਂ ਮੰਡੀ ਦੇ ਪ੍ਰਧਾਨ ਰਾਜੀਵ ਕੁਮਾਰ ਗੋਸ਼ਾ ਨੇ ਕਿਹਾ ਕਿ ਐਸੋਸੀਏਸ਼ਨ ਵੱਲੋਂ ਪਹਿਲਾਂ ਹੀ ਇਕ ਮੀਟਿੰਗ ਕਰਕੇ ਮਤਾ ਪਾਸ ਕੀਤਾ ਜਾ ਚੁੱਕਾ ਹੈ ਕਿ ਨਸ਼ੀਲੀਆਂ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਕਰਨ ਵਾਲੇ ਕਿਸੇ ਵੀ ਦਵਾਈ ਵਿਕਰੇਤਾ ਦੀ ਐਸੋਸੀਏਸ਼ਨ ਵੱਲੋਂ ਮਦਦ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੀ ਰੋਕਥਾਮ ਲਈ ਐਸੋਸੀਏਸ਼ਨ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿਚ ਐਸੋਸੀਏਸ਼ਨ ਸਰਕਾਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਦਵਾਈ ਵਿਕਰੇਤਾਵਾਂ ਨੂੰ ਨਿਯਮਾਂ ਅਨੁਸਾਰ ਕਾਰੋਬਾਰ ਕਰਨਾ ਚਾਹੀਦਾ ਹੈ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਪ੍ਰਸ਼ਾਸਨ ਤੇ ਪੁਲਿਸ ਦਾ ਸਹਿਯੋਗ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਚੈਕਿੰਗ ਦੌਰਾਨ ਸਹਿਯੋਗ ਦੇਣ ਵਾਲੇ ਸਮੂਹ ਦਵਾਈ ਵਿਕਰੇਤਾਵਾਂ ਦਾ ਧੰਨਵਾਦ ਵੀ ਕੀਤਾ। ਜ਼ਿਲ੍ਹਾ ਡਰੱਗ ਇੰਸਪੈਕਟਰ ਆਸ਼ੂਤੋਸ਼ ਗਰਗ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੂਹ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਹੈ, ਪਰ ਕਿਸੇ ਵੀ ਸਟੋਰ ਤੋਂ ਇਤਰਾਜ਼ਯੋਗ ਦਵਾਈ ਨਹੀਂ ਪਾਈ ਗਈ।