ਸਵਰਨਕਾਰ ਸੁਸਾਇਟੀ ਤੇ ਸੰਘ ਨੇ ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਮਨਾਇਆ ਸਵਰਨਕਾਰ ਸੁਸਾਇਟੀ ਅਤੇ ਸੰਘ ਨੇ ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਮਨਾਇਆ
Publish Date: Wed, 11 Nov 2026 06:28 PM (IST)
Updated Date: Wed, 11 Nov 2026 06:30 PM (IST)
ਸੀਨੀਅਰ ਰਿਪੋਰਟਰ ਬਠਿੰਡਾ ਭਾਰਤੀਆ ਸਵਰਨਕਾਰ ਸੇਵਾ ਸੁਸਾਇਟੀ ਅਤੇ ਸਵਰਨਕਾਰ ਸੰਘ ਜ਼ਿਲ੍ਹਾ ਬਠਿੰਡਾ ਵੱਲੋਂ ਕਰਤਾਰ ਸਿੰਘ ਜੌੜਾ ਸਟੇਟ ਪ੍ਰਧਾਨ ਦੀ ਰਹਿਨੁਮਾਈ ਹੇਠ ਗੁਰਦੁਆਰਾ ਜੀਵਨ ਪ੍ਰਕਾਸ਼, ਮਾਡਲ ਟਾਊਨ ਫੇਜ਼-1 ਵਿਖੇ ਹਸਤਕਲਾ ਦੇ ਵਿਸ਼ਵ ਗੁਰੂ ਭਗਵਾਨ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਸੰਗਤ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਵਿਚ ਵਿਧਾਇਕ ਜਗਰੂਪ ਸਿੰਘ ਗਿੱਲ, ਮੇਅਰ ਪਦਮਜੀਤ ਮਹਿਤਾ, ਸਾਬਕਾ ਮੰਤਰੀ ਸਰੂਪ ਸਿੰਗਲਾ, ਨੀਲ ਗਰਗ, ਰਾਜਨ ਗਰਗ, ਗੋਪਾਲ ਸਿੰਘ, ਹਰਵਿੰਦਰ ਸਿੰਘ ਖਾਲਸਾ, ਚਮਕੌਰ ਸਿੰਘ ਮਾਨ, ਅਮਿਤ ਕਪੂਰ, ਗੁਰਚਰਨ ਸਿੰਘ, ਜਸਕਰਨ ਸਿੰਘ ਗਹਿਰੀ, ਬਲਜੀਤ ਸਿੰਘ ਬੀੜ ਬਹਿਮਨ ਸਮੇਤ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੇ ਸ਼ਹਿਰਾਂ ਤੋਂ ਸੁਸਾਇਟੀ ਤੇ ਸੰਘ ਦੇ ਅਹੁਦੇਦਾਰ ਵੀ ਪਰਿਵਾਰਾਂ ਸਮੇਤ ਪਹੁੰਚੇ। ਇਸ ਮੌਕੇ ਕਰਤਾਰ ਸਿੰਘ ਜੌੜਾ, ਹਰਪਾਲ ਸਿੰਘ ਖੁਰਮੀ, ਮਨਮੋਹਨ ਸਿੰਘ ਕੁੱਕੂ, ਮਹਿੰਦਰ ਸਿੰਘ ਭੋਲਾ, ਭੋਲਾ ਸਿੰਘ ਸਦਿਓੜਾ ਅਤੇ ਰਾਜਿੰਦਰ ਸਿੰਘ ਖੁਰਮੀ ਵੱਲੋਂ ਆਏ ਮਹਿਮਾਨਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਹਰਪਾਲ ਸਿੰਘ ਖੁਰਮੀ ਨੇ ਭਗਵਾਨ ਵਿਸ਼ਵਕਰਮਾ ਜੀ ਦੇ ਜੀਵਨ ਤੇ ਉਨ੍ਹਾਂ ਦੀ ਮਹਾਨ ਦੇਣ ਬਾਰੇ ਚਾਨਣਾ ਪਾਇਆ ਅਤੇ ਮਹਿਮਾਨਾਂ ਦਾ ਸਵਾਗਤ ਕੀਤਾ। ਕਰਤਾਰ ਸਿੰਘ ਜੌੜਾ ਨੇ ਸੁਸਾਇਟੀ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਮਾਗਮ ਵਿਚ ਸ਼ਾਮਲ ਹੋਈਆਂ ਸੰਗਤਾਂ ਅਤੇ ਮਹਿਮਾਨਾਂ ਦਾ ਧੰਨਵਾਦ ਕੀਤਾ। ਸਮਾਗਮ ਦਾ ਮੰਚ ਸੰਚਾਲਨ ਰਾਜਿੰਦਰ ਸਿੰਘ ਖੁਰਮੀ ਨੇ ਸੁਚੱਜੇ ਢੰਗ ਨਾਲ ਕੀਤਾ।