ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਲਈ ਕਰਵਾਇਆ “ ਟੇਲੈਂਟ ਹੰਟ” ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਲਈ ਕਰਵਾਇਆ “ ਟੇਲੈਂਟ ਹੰਟ”
Publish Date: Wed, 23 Sep 2026 03:51 PM (IST)
Updated Date: Wed, 23 Sep 2026 03:54 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਤਲਵੰਡੀ ਸਾਬੋ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੇ ਹੁਨਰ ਨੂੰ ਸੰਵਾਰਨ ਅਤੇ ਨਿਖਾਰਨ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ਼ ਯੂਥ ਐਂਡ ਕਲਚਰ ਅਫ਼ੇਅਰਸ ਵੱਲੋਂ “ਟੇਲੈਂਟ ਹੰਟ” ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਵਰਸਿਟੀ ਦੀਆਂ 13 ਫੈਕਲਟੀਆਂ ਦੇ ਲਗਭਗ 250 ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਅਤੇ ਮੰਚਨ ਕੀਤਾ। ਇਸ ਮੌਕੇ ਆਪਣੇ ਸੰਦੇਸ਼ ਵਿਚ ਵਾਈਸ ਚਾਂਸਲਰ ਡਾ. ਸਿੰਘ ਨੇ ਕਿਹਾ ਕਿ ਲਲਿਤ ਕਲਾਵਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਅਦਾ ਕਰਦੀਆਂ ਹਨ। ਇਸ ਮੌਕੇ ਡਾਇਰੈਕਟਰ ਯੁਵਾ ਤੇ ਸੱਭਿਆਚਾਰਕ ਮਾਮਲੇ ਡਾ. ਕੰਵਲਜੀਤ ਕੌਰ ਨੇ ਦੱਸਿਆ ਕਿ ਆਉਣ ਵਾਲੇ ਯੁਵਾ ਮੇਲੇ ਅਤੇ ਇੰਟਰ-ਜੋਨਲ ਸੱਭਿਆਚਾਰਕ ਮੁਕਾਬਲਿਆਂ ਦੀ ਤਿਆਰੀ ਲਈ ਇਹ ਆਯੋਜਨ ਕੀਤਾ ਗਿਆ। ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਪੰਜਾਬੀ ਲੋਕ-ਨਾਚ ਗਿੱਧਾ, ਭੰਗੜਾ, ਝੂਮਰ, ਤੋਂ ਇਲਾਵਾ ਗਾਇਨ, ਕਵਿਤਾ ਉਚਾਰਨ, ਮੋਨੋ-ਐਕਟਿੰਗ, ਬਾਲੀਵੁੱਡ ਡਾਂਸ, ਮਾਈਨ, ਮਿਮਕਰੀ, ਗਜ਼ਲ ਗਾਇਨ, ਲੋਕ ਗੀਤ ਗਾਇਨ ਆਦਿ ਦਾ ਬਾਖੂਬੀ ਪ੍ਰਦਰਸ਼ਨ ਕੀਤਾ। ਉਹਨਾਂ ਦੱਸਿਆ ਕਿ ਵਰਸਿਟੀ ਵੱਲੋਂ ਵਿਦਿਆਰਥੀਆਂ ਦੀ ਤਿਆਰੀ ਲਈ ਵਿਸ਼ੇਸ ਤੌਰ ਤੇ ਮਾਹਿਰਾਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਵੱਖ-ਵੱਖ ਵੰਨਗੀਆਂ ਦੀ ਸ਼ਲਾਘਾ ਕੀਤੀ।