ਤਰਨਦੀਪ ਨੇ ਤੀਰਅੰਦਾਜ਼ੀ ’ਚ ਜਿੱਤਿਆ ਚਾਂਦੀ ਦਾ ਤਮਗਾ ਦ ਸੰਸਕਾਰ ਸਕੂਲ ਦੀ ਤਰਨਦੀਪ ਕੌਰ ਨੇ ਤੀਰਅੰਦਾਜ਼ੀ ਵਿਚ ਜਿੱਤਿਆ ਚਾਂਦੀ ਦਾ ਤਮਗਾ
Publish Date: Fri, 23 Oct 2026 05:34 PM (IST)
Updated Date: Sat, 24 Oct 2026 04:01 AM (IST)
ਖੇਡਾਂ ਵਤਨ ਪੰਜਾਬ ਦੀਆਂ ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ, ਸਕੂਲ ਪ੍ਰਬੰਧਕਾਂ ਨੇ ਕੀਤਾ ਸਨਮਾਨਿਤ ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਦਿ ਸੰਸਕਾਰ ਸਕੂਲ ਦੀ ਵਿਦਿਆਰਥਣ ਤਰਨਦੀਪ ਕੌਰ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤਹਿਤ ਅੰਮ੍ਰਿਤਸਰ ਵਿਖੇ ਹੋਏ ਰਾਜ ਪੱਧਰੀ ਮੁਕਾਬਲਿਆਂ ਵਿਚ ਤੀਰਅੰਦਾਜ਼ੀ ਦੇ ਟੀਮ ਮੁਕਾਬਲੇ ਵਿਚ ਚਾਂਦੀ ਦਾ ਤਮਗਾ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥਣ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦਾ ਮਾਹੌਲ ਹੈ। ਇਸ ਸ਼ਾਨਦਾਰ ਸਫਲਤਾ ’ਤੇ ਸਕੂਲ ਦੀ ਪ੍ਰਿੰਸੀਪਲ ਦੀਪਿਕਾ ਕਪੂਰ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ, ਲਗਨ ਅਤੇ ਖੇਡਾਂ ਪ੍ਰਤੀ ਸਮਰਪਣ ਨਾਲ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਤਰਨਦੀਪ ਕੌਰ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਮਾਣ ਵਧਾਇਆ ਹੈ। ਪ੍ਰਿੰਸੀਪਲ ਨੇ ਇਸ ਸਫਲਤਾ ਦਾ ਸਿਹਰਾ ਕੋਚ ਜਸਕੀਰਤ ਸਿੰਘ ਦੀ ਮਿਹਨਤ, ਲਗਨ ਅਤੇ ਸਮਰਪਣ ਨੂੰ ਵੀ ਦਿੱਤਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਤਿਆਰੀ ਵਿਚ ਕੋਚਾਂ ਅਤੇ ਅਧਿਆਪਕਾਂ ਦੀ ਅਹਿਮ ਭੂਮਿਕਾ ਹੁੰਦੀ ਹੈ। ਉਨ੍ਹਾਂ ਨੇ ਖਿਡਾਰੀਆਂ ਦੇ ਨਾਲ-ਨਾਲ ਕੋਚਾਂ ਅਤੇ ਅਧਿਆਪਕਾਂ ਨੂੰ ਵੀ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੀ ਚੇਅਰਪਰਸਨ ਨਿਮਰਤ ਸਿੱਧੂ ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਸਾਂਝੀ ਮਿਹਨਤ, ਲਗਨ ਅਤੇ ਟੀਮ ਵਰਕ ਦਾ ਨਤੀਜਾ ਹੈ।