ਸਵੈ ਗਣਨਾ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਸਵੈ ਗਣਨਾ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
Publish Date: Tue, 24 Nov 2026 03:52 PM (IST)
Updated Date: Tue, 24 Nov 2026 03:55 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ ਭਾਰਤ ਸਰਕਾਰ ਵੱਲੋਂ ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ ਸ਼ੁਰੂ ਕੀਤੀ ਗਈ ਹੈ, ਜੋ 30 ਨਵੰਬਰ ਤੱਕ ਜਾਰੀ ਰਹੇਗੀ। ਇਸ ਤਹਿਤ ਨਾਗਰਿਕਾਂ ਨੂੰ ਆਪਣੇ ਪਰਿਵਾਰ ਅਤੇ ਘਰ ਸਬੰਧੀ ਵੇਰਵੇ ਖੁਦ ਆਨਲਾਈਨ ਪੋਰਟਲ ਤੇ ਦਰਜ ਕਰਨ ਦੀ ਸਹੂਲਤ ਦਿੱਤੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਦੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ। ਇਸੇ ਮੁਹਿੰਮ ਤਹਿਤ ਪੋਲੀਟੈਕਨਿਕ ਕਾਲਜ ਬਠਿੰਡਾ ਵਿਖੇ ਵਿਸ਼ੇਸ਼ ਜਾਗਰੂਕਤਾ ਅਤੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਬਲਵਾਨ ਸਿੰਘ, ਰਾਜ਼ਲ ਬਾਂਸਲ ਅਤੇ ਪਰਦੀਪ ਕੁਮਾਰ ਵੱਲੋਂ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਵੈ-ਗਣਨਾ ਸਬੰਧੀ ਵਿਸਥਾਰਪੂਰਵਕ ਟ੍ਰੇਨਿੰਗ ਦਿੱਤੀ ਗਈ।ਉਨ੍ਹਾਂ ਅੱਗੇ ਦੱਸਿਆ ਕਿ 01 ਦਸੰਬਰ 2026 ਤੋਂ 04 ਜਨਵਰੀ 2027 ਤੱਕ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਵੱਲੋਂ ਘਰ-ਘਰ ਜਾ ਕੇ ਜਨਗਣਨਾ ਦਾ ਕੰਮ ਕੀਤਾ ਜਾਵੇਗਾ। ਇਸ ਮੌਕੇ ਫ਼ੀਲਡ ਟਰੇਨਰਜ਼ ਕਪਿਲ ਕੁਮਾਰ, ਸਰਬਜੀਤ ਸ਼ਰਮਾ, ਗਮਦੂਰ ਸਿੰਘ ਅਤੇ ਸੁਭਾਸ਼ ਗਰਗ ਵੀ ਮੌਜੂਦ ਸਨ। ਜ਼ਿਲ੍ਹੇ ਵਿੱਚ ਜਨਗਣਨਾ ਸਬੰਧੀ ਜਾਗਰੂਕ ਕਰਨ ਲਈ ਲੂਲਬਾਈ, ਗਿੱਦੜ, ਨਾਥਪੁਰਾ, ਭੈਣੀ, ਤੁੰਗਵਾਲੀ, ਪੂਹਲੀ, ਪੂਹਲਾ, ਸੇਮਾਂ, ਭੁੱਚੋ ਕਲਾਂ, ਭੁੱਚੋ ਖੁਰਦ, ਭਾਗੀਬਾਂਦਰ ਅਤੇ ਸਿਲਵਰ ਓਕਸ ਸਕੂਲ ਬਠਿੰਡਾ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ।