ਸ੍ਰੀ ਗੁਰੂ ਹਰਗੋਬਿੰਦ ਸਕੂਲ ਨਥਾਣਾ ਵਿਖੇ ਅਧਿਆਪਕ ਦਿਵਸ ਮਨਾਇਆ ਸ੍ਰੀ ਗੁਰੂ ਹਰਗੋਬਿੰਦ ਸਕੂਲ ਨਥਾਣਾ ਵਿਖੇ ਅਧਿਆਪਕ ਦਿਵਸ ਮਨਾਇਆ
Publish Date: Sat, 05 Sep 2026 04:05 PM (IST)
Updated Date: Sat, 05 Sep 2026 04:07 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਸ੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ, ਖੁਸ਼ੀ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਅਤੇ ਧੰਨਵਾਦ ਪ੍ਰਗਟ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਅਤੇ ਮਨੋਰੰਜਕ ਗਤੀਵਿਧੀਆਂ ਰਾਹੀਂ ਅਧਿਆਪਕਾਂ ਦਾ ਮਨੋਰੰਜਨ ਕੀਤਾ। ਅਧਿਆਪਕਾਂ ਨੇ ਵੀ ਵੱਖ-ਵੱਖ ਗਤੀਵਿਧੀਆਂ ਵਿੱਚ ਉਤਸ਼ਾਹ ਨਾਲ ਭਾਗ ਲਿਆ ਅਤੇ ਸਮਾਗਮ ਦਾ ਭਰਪੂਰ ਆਨੰਦ ਮਾਣਿਆ। ਇਸ ਦੌਰਾਨ ਸਕੂਲ ਦਾ ਮਾਹੌਲ ਖੁਸ਼ੀ ਅਤੇ ਉਤਸ਼ਾਹ ਨਾਲ ਭਰਿਆ ਰਿਹਾ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਨੂੰ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਸਿੱਖਿਆ ਦੇ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਲਈ ਵਿਸ਼ੇਸ਼ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਅਧਿਆਪਕਾਂ ਲਈ ਮਾਣ ਅਤੇ ਹੌਸਲਾ-ਅਫ਼ਜ਼ਾਈ ਦਾ ਪਲ ਬਣਿਆ। ਅਧਿਆਪਕਾਂ ਦੇ ਸਨਮਾਨ ਵਿੱਚ ਸਕੂਲ ਵੱਲੋਂ ਵਿਸ਼ੇਸ਼ ਲੰਚ ਦਾ ਪ੍ਰਬੰਧ ਵੀ ਕੀਤਾ ਗਿਆ, ਜਿਸ ਦਾ ਸਮੂਹ ਸਟਾਫ਼ ਨੇ ਮਿਲ ਕੇ ਆਨੰਦ ਮਾਣਿਆ। ਇਸ ਨਾਲ ਸਮਾਗਮ ਹੋਰ ਵੀ ਯਾਦਗਾਰ ਬਣ ਗਿਆ। ਸਕੂਲ ਦੇ ਚੇਅਰਮੈਨ ਸੁਖਜਿੰਦਰ ਸਿੰਘ ਅਤੇ ਪ੍ਰਿੰਸੀਪਲ ਜੋਤੀ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ। ਸਮਾਗਮ ਦਾ ਸਮਾਪਨ ਖੁਸ਼ੀ ਅਤੇ ਉਤਸ਼ਾਹ ਭਰੇ ਮਾਹੌਲ ਵਿੱਚ ਹੋਇਆ। ਇਸ ਮੌਕੇ ਵਿਦਿਆਰਥੀਆਂ ਨੂੰ ਅਧਿਆਪਕ ਦਿਵਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।