- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖ਼ਾਲਸਾ ਕਾਲਜ 'ਚ ਅਧਿਆਪਕ ਦਿਵਸ ਮਨਾਇਆ

ਵੀਰਪਾਲ ਭਗਤਾ, ਪੰਜਾਬੀ ਜਾਗਰਣ
ਭਗਤਾ ਭਾਈਕਾ-
ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਵਿਖੇ ਵਿਸ਼ਵ ਅਧਿਆਪਕ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਰਾਸ਼ਟਰਪਤੀ ਡਾ. ਰਾਧਾ ਕ੍ਰਿਸ਼ਨਨ ਜਿਨ੍ਹਾਂ ਨੇ ਆਪਣੇ ਜਨਮ ਦਿਨ ਨੂੰ ਅਧਿਆਪਕ ਦਿਵਸ ਨੂੰ ਸਮਰਪਿਤ ਕਰ ਦਿੱਤਾ।
ਪ੍ਰੋਗਰਾਮ ਦੌਰਾਨ ਸਮੂਹ ਵਿਭਾਗਾਂ ਦੇ ਮੁਖੀਆਂ ਵੱਲੋਂ ਅਧਿਆਪਕਾ ਦੇ ਮਹੱਤਵ ਅਤੇਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿੱਚ ਅਧਿਆਪਕਾਂ ਦੀ ਭੂਮਿਕਾ ਸਬੰਧੀ ਵਿਚਾਰ ਸਾਂਝੇ ਕੀਤੇ ਅਤੇ ਕਿਹਾ ਕਿ ਅਧਿਆਪਕ ਸਮਾਜ ਦਾ ਨਿਰਮਾਤਾ ਹੁੰਦਾ ਹੈ, ਜੋਵਿਦਿਆਰਥੀਆਂ ਨੂੰ ਕੇਵਲ ਕਿਤਾਬੀ ਗਿਆਨ ਹੀ ਨਹੀਂ ਦਿੰਦਾ, ਸਗੋਂ ਉਨ੍ਹਾਂ ਵਿੱਚ ਨੈਤਿਕਕਦਰਾਂ-ਕੀਮਤਾਂ, ਅਨੁਸ਼ਾਸਨ, ਸਿਰਜਣਾਤਮਕ ਸੋਚ ਅਤੇ ਸਮਾਜਿਕ ਜ਼ਿੰਮੇਵਾਰੀ ਦੀਭਾਵਨਾ ਵੀ ਪੈਦਾ ਕਰਦਾ ਹੈ। ਅਧਿਆਪਕ ਦੀ ਯੋਗ ਅਗਵਾਈ ਵਿਦਿਆਰਥੀਆਂ ਨੂੰ ਆਪਣੇ ਜੀਵਨ ਦੇ ਟੀਚੇ ਨਿਰਧਾਰਤ ਕਰਨ ਅਤੇ ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦੀ ਹੈ। ਇਸ ਤੋਂ ਇਲਾਵਾ ਸਮੂਹ ਵਿਭਾਗਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਕਾਲਜ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਵੱਲੋਂ ਸਮੂਹ ਅਧਿਆਪਕਾਂ ਨੂੰ ਵਿਸ਼ਵਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਧਿਆਪਨ ਇੱਕ ਕਿੱਤਾਹੀ ਨਹੀਂ, ਸਗੋਂ ਸਮਾਜ ਅਤੇ ਰਾਸ਼ਟਰ ਦੇ ਭਵਿੱਖ ਨੂੰ ਘੜਨ ਵਾਲੀ ਮਹਾਨ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇੱਕ ਸਮਰਪਿਤ ਅਧਿਆਪਕ ਆਪਣੀ ਮਿਹਨਤ ਅਤੇ ਗਿਆਨ ਰਾਹੀਂਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰਦਾ ਹੈ ਅਤੇ ਉਨ੍ਹਾਂ ਨੂੰ ਇੱਕ ਜ਼ਿੰਮੇਵਾਰਨਾਗਰਿਕ ਬਣਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਬਦਲਦੇ ਸਮੇਂਦੀਆਂ ਚੁਣੌਤੀਆਂ ਦੇ ਅਨੁਕੂਲ ਆਪਣੇ ਗਿਆਨ ਅਤੇ ਅਧਿਆਪਨ ਵਿਧੀਆਂ ਨੂੰ ਹੋਰਪ੍ਰਭਾਵਸ਼ਾਲੀ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿੱਖਿਆ ਸੰਸਥਾਦੀ ਤਰੱਕੀ ਵਿੱਚ ਅਧਿਆਪਕਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।