ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ
Publish Date: Sun, 06 Sep 2026 03:57 PM (IST)
Updated Date: Sun, 06 Sep 2026 03:58 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਾਂ ਮੰਡੀ, ਰਾਮਾਂ ਵਿਖੇ ਸਥਿਤ ਸਟਾਰ ਪਲੱਸ ਕਾਨਵੈਂਟ ਸਕੂਲ ਵਿਚ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਪਿਆਰ ਪ੍ਰਗਟ ਕਰਦਿਆਂ ਵਿਸ਼ੇਸ਼ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਵਿਦਿਆਰਥੀਆਂ ਨੇ ਇੱਕ ਦਿਨ ਲਈ ਅਧਿਆਪਕਾਂ ਦੀਆਂ ਭੂਮਿਕਾਵਾਂ ਨਿਭਾਈਆਂ। ਬੱਚਿਆਂ ਨੇ ਅਧਿਆਪਕਾਂ ਵਾਂਗ ਕਲਾਸਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਪੜ੍ਹਾਇਆ ਅਤੇ ਅਧਿਆਪਕ ਦੀਆਂ ਜ਼ਿੰਮੇਵਾਰੀਆਂ ਨੂੰ ਨੇੜਿਓਂ ਮਹਿਸੂਸ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਪੂਰੇ ਆਤਮ-ਵਿਸ਼ਵਾਸ ਨਾਲ ਆਪਣੀ ਭੂਮਿਕਾ ਨਿਭਾਈ। ਇਸ ਤੋਂ ਇਲਾਵਾ ਅਧਿਆਪਕਾਂ ਦੇ ਸਨਮਾਨ ਵਿੱਚ ਭਾਸ਼ਣ, ਕਵਿਤਾਵਾਂ, ਮਨੋਰੰਜਕ ਗਤੀਵਿਧੀਆਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ। ਸਕੂਲ ਚੇਅਰਮੈਨ ਸ੍ਰੀ ਵਿਜੇ ਕੁਮਾਰ ਲਹਿਰੀ ਨੇ ਬੱਚਿਆਂ ਅਤੇ ਸਟਾਫ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਸਿਰਫ਼ ਕਿਤਾਬੀ ਗਿਆਨ ਦੇਣ ਵਾਲੇ ਨਹੀਂ, ਸਗੋਂ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਾਲੇ ਮਾਰਗਦਰਸ਼ਕ ਅਤੇ ਰਾਸ਼ਟਰ ਨਿਰਮਾਤਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਤਿਆਗ ਦਾ ਸਨਮਾਨ ਕਰਨਾ ਹਰ ਵਿਦਿਆਰਥੀ ਦੀ ਜ਼ਿੰਮੇਵਾਰੀ ਹੈ। ਚੰਗਾ ਅਧਿਆਪਕ ਵਿਦਿਆਰਥੀ ਅੰਦਰਲੀ ਪ੍ਰਤਿਭਾ ਨੂੰ ਪਛਾਣ ਕੇ ਉਸ ਨੂੰ ਨਿਖਾਰਦਾ ਹੈ ਅਤੇ ਗਿਆਨ ਦੇ ਨਾਲ ਚੰਗੇ ਸੰਸਕਾਰ ਤੇ ਮਨੁੱਖੀ ਕਦਰਾਂ-ਕੀਮਤਾਂ ਵੀ ਪ੍ਰਦਾਨ ਕਰਦਾ ਹੈ। ਇਸ ਮੌਕੇ ਪ੍ਰਧਾਨ ਤੇਲੂ ਰਾਮ ਲਹਿਰੀ, ਫਾਇਨਾਂਸ ਸੈਕਟਰੀ ਭੂਸ਼ਣ ਕੁਮਾਰ ਲਹਿਰੀ, ਉਪ ਚੇਅਰਮੈਨ ਰਜ਼ਤ ਗਰਗ, ਮੀਤ ਪ੍ਰਧਾਨ ਰਘੂ ਨੰਦਨ ਗਰਗ, ਉਪ ਫਾਇਨਾਂਸ ਸੈਕਟਰੀ ਸ਼ੁਭਮ ਗਰਗ, ਡਾਇਰੈਕਟਰ ਅਕੈਡਮਿਕ ਕਰਿਤਿਕਾ ਗਰਗ, ਸ੍ਰੀਮਤੀ ਰੁਚਿਕਾ ਗਰਗ, ਪ੍ਰਿੰਸੀਪਲ ਕੋਮਲ ਅਗਰਵਾਲ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ।