ਖੇਡਾਂ ਤੇ ਤੋਹਫ਼ਿਆਂ ਨਾਲ ਮਨਾਇਆ ਅਧਿਆਪਕ ਦਿਵਸ ਖੇਡਾਂ ਤੇ ਤੋਹਫ਼ਿਆਂ ਨਾਲ ਮਨਾਇਆ ਅਧਿਆਪਕ ਦਿਵਸ
Publish Date: Mon, 07 Sep 2026 05:00 PM (IST)
Updated Date: Mon, 07 Sep 2026 05:01 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਪੁਰਾ ਫੂਲ ਮਾਊਂਟ ਲਿਟਰਾ ਜ਼ੀ ਸਕੂਲ ਰਾਮਪੁਰਾ ਵੱਲੋਂ ਅਧਿਆਪਕ ਦਿਵਸ ਮੌਕੇ ਡ੍ਰੀਮਲੈਂਡ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸਕੂਲ ਦੇ ਅਧਿਆਪਕਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਪ੍ਰਤੀ ਸਤਿਕਾਰ, ਸ਼ੁਕਰਗੁਜ਼ਾਰੀ ਅਤੇ ਪਿਆਰ ਦਾ ਪ੍ਰਗਟਾਵਾ ਕੀਤਾ ਗਿਆ। ਸਮਾਗਮ ਦੌਰਾਨ ਅਧਿਆਪਕਾਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਅਤੇ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਉਨ੍ਹਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਅਧਿਆਪਕਾਂ ਨੇ ਇੱਕ-ਦੂਜੇ ਨਾਲ ਖੁਸ਼ੀ ਦੇ ਪਲ ਸਾਂਝੇ ਕਰਦਿਆਂ ਸਮਾਗਮ ਦਾ ਭਰਪੂਰ ਆਨੰਦ ਮਾਣਿਆ। ਸਕੂਲ ਪ੍ਰਬੰਧਨ ਵੱਲੋਂ ਸਾਰੇ ਅਧਿਆਪਕਾਂ ਨੂੰ ਸਤਿਕਾਰ ਦੇ ਪ੍ਰਤੀਕ ਵਜੋਂ ਤੋਹਫ਼ੇ ਵੀ ਭੇਟ ਕੀਤੇ ਗਏ। ਇਸ ਤੋਂ ਇਲਾਵਾ ਸੁਆਦੀ ਪਕਵਾਨਾਂ ਅਤੇ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਭੂਸ਼ਣ ਬਾਂਸਲ, ਪ੍ਰਧਾਨ ਗਗਨ ਬਾਂਸਲ, ਜਨਰਲ ਸਕੱਤਰ ਨਮਿਤਾ ਬਾਂਸਲ ਤੇ ਪ੍ਰਿੰਸੀਪਲ ਗੀਤਾ ਪਿੱਲੇ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਦੇ ਸੱਚੇ ਮਾਰਗਦਰਸ਼ਕ ਹੁੰਦੇ ਹਨ। ਉਹ ਵਿਦਿਆਰਥੀਆਂ ਨੂੰ ਗਿਆਨ ਦੇਣ ਦੇ ਨਾਲ-ਨਾਲ ਉਨ੍ਹਾਂ ਵਿੱਚ ਚੰਗੀਆਂ ਕਦਰਾਂ-ਕੀਮਤਾਂ ਅਤੇ ਜੀਵਨ ਪ੍ਰਤੀ ਸਹੀ ਦ੍ਰਿਸ਼ਟੀਕੋਣ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਯੋਗਦਾਨ ਨੂੰ ਸਨਮਾਨ ਦੇਣਾ ਸਮਾਜ ਦੀ ਜ਼ਿੰਮੇਵਾਰੀ ਹੈ। ਅੰਤ ਵਿੱਚ ਅਧਿਆਪਕਾਂ ਨੇ ਇਸ ਯਾਦਗਾਰੀ ਅਤੇ ਖੁਸ਼ੀ ਭਰੇ ਸਮਾਗਮ ਲਈ ਸਕੂਲ ਪ੍ਰਬੰਧਨ ਦਾ ਧੰਨਵਾਦ ਕੀਤਾ।