ਸਮਰਹਿੱਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਪ੍ਰਿੰਸੀਪਲ ਹਰਬੰਸ ਸਿੰਘ ਬਰਾੜ ਨੇ ਵਿਦਿਆਰਥਣਾਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।
Publish Date: Wed, 19 Aug 2026 04:28 PM (IST)
Updated Date: Wed, 19 Aug 2026 04:30 PM (IST)
ਸੰਜੀਵ ਸਿੰਗਲਾ, ਪੰਜਾਬੀ ਜਾਗਰਣ ਭਾਈ ਰੂਪਾ ਸਮਰਹਿੱਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ ਵਿਖੇ ਪ੍ਰਿੰਸੀਪਲ ਹਰਬੰਸ ਸਿੰਘ ਬਰਾੜ ਦੀ ਅਗਵਾਈ ਹੇਠ ਤੀਆਂ ਦੇ ਤਿਉਹਾਰ ਸਬੰਧੀ ਰੰਗਾਰੰਗ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਲਈ ਮਹਿੰਦੀ ਲਗਾਉਣ ਦੇ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਨਵਦੀਪ ਕੌਰ ਨੇ ਪਹਿਲਾ, ਤਨਿਸਕਾ ਸੈਣੀ ਨੇ ਦੂਜਾ ਅਤੇ ਮਨਦੀਪ ਨੇ ਤੀਜਾ ਸਥਾਨ ਹਾਸਲ ਕੀਤਾ। ਸਮਾਗਮ ਦੌਰਾਨ ਵਿਦਿਆਰਥਣਾਂ ਨੇ ਰੰਗ-ਬਿਰੰਗੇ ਪਹਿਰਾਵਿਆਂ ਵਿਚ ਦਿਲਕਸ਼ ਗਿੱਧਾ ਪੇਸ਼ ਕਰਕੇ ਪੰਜਾਬੀ ਸੱਭਿਆਚਾਰ ਦੀ ਖੂਬਸੂਰਤ ਝਲਕ ਪੇਸ਼ ਕੀਤੀ। ਸਕੂਲ ਦੇ ਲੇਡੀਜ਼ ਸਟਾਫ ਨੇ ਵੀ ਵਿਦਿਆਰਥਣਾਂ ਦਾ ਉਤਸ਼ਾਹ ਵਧਾਉਂਦਿਆਂ ਸਮਾਗਮ ਵਿਚ ਸਰਗਰਮੀ ਨਾਲ ਭਾਗ ਲਿਆ। ਪ੍ਰਿੰਸੀਪਲ ਹਰਬੰਸ ਸਿੰਘ ਬਰਾੜ ਨੇ ਵਿਦਿਆਰਥਣਾਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।