ਪੱਕਾ ਕਲਾਂ ਵਿਖੇ ਤੀਆਂ ਮਨਾਈਆਂ
ਪੱਕਾ ਕਲਾਂ ਵਿਖੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
Publish Date: Thu, 20 Aug 2026 05:15 PM (IST)
Updated Date: Fri, 21 Aug 2026 04:03 AM (IST)
ਫੋਟੋ : 14 ਕੈਪਸ਼ਨ ਪਿੰਡ ਪੱਕਾ ਕਲਾ ਵਿਖੇ ਮਹਿਲਾਵਾਂ ਨਾਲ ਤੀਆਂ ਮਨਾਉਂਦੇ ਹੋਏ ਨਜ਼ਰ ਆਈ ਚੌਧਰੀ ਜਸਵਿੰਦਰ ਕੌਰ ਮੈਂਬਰ ਮਹਿਲਾ ਕਮਿਸ਼ਨ ਪੰਜਾਬ। ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਾ ਮੰਡੀ : ਹਲਕਾ ਤਲਵੰਡੀ ਸਾਬੋ ਦੇ ਪਿੰਡ ਪੱਕਾ ਕਲਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਚੌਧਰੀ ਜਸਵਿੰਦਰ ਕੌਰ ਸਰਪੰਚ ਜਗਾਰਾਮ ਤੀਰਥ ਤੇ ਮੈਂਬਰ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਪ੍ਰੋਗਰਾਮ ’ਚ ਪਹੁੰਚੀਆਂ ਪਿੰਡ ਦੀਆਂ ਔਰਤਾਂ ਤੇ ਸਮੂਹ ਪਿੰਡ ਵਾਸੀਆਂ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਤੀਆਂ ਸਾਡੇ ਅਮੀਰ ਅਤੇ ਪੁਰਾਤਨ ਪੰਜਾਬੀ ਸੱਭਿਆਚਾਰ ਦਾ ਅਹਿਮ ਹਿੱਸਾ ਹਨ। ਅਜਿਹੇ ਸੱਭਿਆਚਾਰਕ ਸਮਾਗਮਾਂ ਨੂੰ ਲਗਾਤਾਰ ਕਰਵਾਉਣਾ ਚਾਹੀਦਾ ਹੈ, ਤਾਂ ਜੋ ਆਉਣ ਵਾਲੀ ਨੌਜਵਾਨ ਪੀੜ੍ਹੀ ਆਪਣੇ ਵਿਰਸੇ, ਰੀਤੀ-ਰਿਵਾਜਾਂ ਅਤੇ ਸੱਭਿਆਚਾਰ ਨਾਲ ਜੁੜੀ ਰਹੇ। ਉਨ੍ਹਾਂ ਕਿਹਾ ਕਿ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੀ ਪੁਰਾਤਨ ਵਿਰਾਸਤ ਨੂੰ ਸੰਭਾਲ ਕੇ ਅਗਲੀ ਪੀੜ੍ਹੀ ਤੱਕ ਪਹੁੰਚਾਈਏ। ਇਸ ਮੌਕੇ ਤੀਆਂ ਨਾਲ ਸਬੰਧਤ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਨ੍ਹਾਂ ਦਾ ਹਾਜ਼ਰੀਨ ਨੇ ਭਰਪੂਰ ਆਨੰਦ ਮਾਣਿਆ।