- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਗਠਨ ਵੱਲੋਂ ਜਾਰੀ ਕੀਤੇ ਗਏ ਇਕ ਕਥਿਤ ਸੰਦੇਸ਼ ਵਿੱਚ ਕਿਹਾ ਗਿਆ ਹੈ ਕਿ ਇਹ ਕਾਰਵਾਈ ਆਰਐਸਐਸ ਵਿਰੁੱਧ ਬਦਲੇ ਦੀ ਕਾਰਵਾਈ ਤਹਿਤ ਕੀਤੀ ਗਈ ਸੀ ਅਤੇ ਇਸ ਨੂੰ ਸਿਰਫ਼ ਇੱਕ ਚੇਤਾਵਨੀ ਵਜੋਂ ਦੇਖਿਆ ਜਾਣਾ ਚਾਹੀਦਾ ਹੈ। ਸੰਦੇਸ਼ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਹੋਰ ਵੱਡੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ , ਬਠਿੰਡਾ : ਭਾਜਪਾ ਆਗੂ ਅਤੇ ਹੋਮਿਓਪੈਥਿਕ ਡਾਕਟਰ ਡਾ. ਤਰਸੇਮ ਗਰਗ ਦੇ ਕਲੀਨਿਕ 'ਤੇ ਹੋਏ ਪੈਟਰੋਲ ਬੰਬ ਹਮਲੇ ਦੇ ਮਾਮਲੇ ਵਿੱਚ ਇਕ ਨਵਾਂ ਮੋੜ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਹਿਰੀਕ-ਏ-ਤਾਲਿਬਾਨ ਹਿੰਦੋਸਤਾਨ (ਟੀਟੀਐਚ) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਹੈ।
ਸੰਗਠਨ ਵੱਲੋਂ ਜਾਰੀ ਕੀਤੇ ਗਏ ਇਕ ਕਥਿਤ ਸੰਦੇਸ਼ ਵਿੱਚ ਕਿਹਾ ਗਿਆ ਹੈ ਕਿ ਇਹ ਕਾਰਵਾਈ ਆਰਐਸਐਸ ਵਿਰੁੱਧ ਬਦਲੇ ਦੀ ਕਾਰਵਾਈ ਤਹਿਤ ਕੀਤੀ ਗਈ ਸੀ ਅਤੇ ਇਸ ਨੂੰ ਸਿਰਫ਼ ਇੱਕ ਚੇਤਾਵਨੀ ਵਜੋਂ ਦੇਖਿਆ ਜਾਣਾ ਚਾਹੀਦਾ ਹੈ। ਸੰਦੇਸ਼ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਹੋਰ ਵੱਡੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਕਥਿਤ ਬਿਆਨ ਵਿੱਚ ਸੰਗਠਨ ਨੇ ਆਪਣੇ ਵਿਲਾਇਤ ਕਮਾਂਡਰ ਅੱਬੂ ਫੁਰਕਾਨਕੋ ਨੂੰ ਰਾਤ ਸਮੇਂ ਕੀਤੇ ਗਏ ਆਪ੍ਰੇਸ਼ਨ ਲਈ ਵਧਾਈ ਵੀ ਦਿੱਤੀ ਹੈ। ਇਸ ਦੇ ਨਾਲ ਹੀ ਕੁਝ ਵਿਅਕਤੀਆਂ ਅਤੇ ਸੰਗਠਨਾਂ ਨੂੰ ਧਮਕੀ ਭਰੇ ਲਹਿਜ਼ੇ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਸਾਵਧਾਨ ਰਹਿਣ। ਸੰਦੇਸ਼ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਹਮਲੇ ਨਾਲ ਸਬੰਧਤ ਵੀਡੀਓ ਜਲਦ ਜਾਰੀ ਕੀਤੀ ਜਾਵੇਗੀ।
---
ਜਾਂਚ ਏਜੰਸੀਆਂ ਹੋਈਆਂ ਚੌਕਸ
ਉਧਰ ਸੁਰੱਖਿਆ ਏਜੰਸੀਆਂ ਅਤੇ ਪੁਲਿਸ ਵੱਲੋਂ ਇਸ ਕਥਿਤ ਦਾਅਵੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰਕ ਤੌਰ 'ਤੇ ਅਜੇ ਤਕ ਇਹ ਪੁਸ਼ਟੀ ਨਹੀਂ ਹੋ ਸਕੀ ਕਿ ਸੰਦੇਸ਼ ਅਸਲ ਵਿੱਚ ਤਹਿਰੀਕ-ਏ-ਤਾਲਿਬਾਨ ਹਿੰਦੋਸਤਾਨ ਵੱਲੋਂ ਹੀ ਜਾਰੀ ਕੀਤਾ ਗਿਆ ਹੈ ਜਾਂ ਨਹੀਂ। ਇਹ ਕਿਸੇ ਸਰਾਰਤੀ ਦੀ ਕਾਰਵਾਈ ਵੀ ਹੋ ਸਕਦੀ ਹੈ। ਪੁਲਿਸ ਪਹਿਲਾਂ ਹੀ ਇਸ ਮਾਮਲੇ ਵਿੱਚ ਫਾਜ਼ਿਲਕਾ ਜ਼ਿਲ੍ਹੇ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ, ਜਦਕਿ ਇਕ ਮੁੱਖ ਮੁਲਜ਼ਮ ਅਜੇ ਵੀ ਫਰਾਰ ਦੱਸਿਆ ਜਾ ਰਿਹਾ ਹੈ। ਜਾਂਚ ਏਜੰਸੀਆਂ ਵੱਲੋਂ ਮਾਮਲੇ ਦੇ ਹਰ ਪੱਖ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।