ਭਿਆਨਕ ਸੜਕ ਹਾਦਸਾ: ਟਰੈਕਟਰ-ਟਰਾਲੀ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਦਰਦਨਾਕ ਮੌਤ
ਸ਼ੁੱਕਰਵਾਰ ਦੇਰ ਸ਼ਾਮ ਮਹਿਰਾਜ ਰੋਡ 'ਤੇ ਹੋਏ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੇ ਸਹਾਰਾ ਸਮਾਜ ਸੇਵਾ ਦੇ ਮੈਂਬਰਾਂ ਵੱਲੋਂ ਹਾਦਸੇ ਦਾ ਸ਼ਿਕਾਰ ਹੋਏ ਦੋਵਾਂ ਨੌਜਵਾਨਾਂ ਨੂੰ ਸੰਸਥਾ ਦੀ ਐਂਬੂਲੈਂਸ ਰਾਹੀਂ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
Publish Date: Sat, 13 Jun 2026 06:42 PM (IST)
Updated Date: Sat, 13 Jun 2026 06:45 PM (IST)
ਸੰਵਾਦ ਸਹਿਯੋਗੀ, ਰਾਮਪੁਰਾ ਫੂਲ। ਸ਼ੁੱਕਰਵਾਰ ਦੇਰ ਸ਼ਾਮ ਮਹਿਰਾਜ ਰੋਡ 'ਤੇ ਹੋਏ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੇ ਸਹਾਰਾ ਸਮਾਜ ਸੇਵਾ ਦੇ ਮੈਂਬਰਾਂ ਵੱਲੋਂ ਹਾਦਸੇ ਦਾ ਸ਼ਿਕਾਰ ਹੋਏ ਦੋਵਾਂ ਨੌਜਵਾਨਾਂ ਨੂੰ ਸੰਸਥਾ ਦੀ ਐਂਬੂਲੈਂਸ ਰਾਹੀਂ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸ਼ਾਮ ਪੌਣੇ ਨੌਂ ਵਜੇ ਦੇ ਕਰੀਬ ਰਾਮਪੁਰਾ ਤੋਂ ਮਹਿਰਾਜ ਵੱਲ ਜਾ ਰਹੇ ਮੋਟਰਸਾਈਕਲ ਦੀ ਸਾਹਮਣੇ ਤੋਂ ਆ ਰਹੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ ਹੋ ਗਈ।
ਹਾਦਸੇ ਵਿੱਚ ਮੋਟਰਸਾਈਕਲ ਸਵਾਰ ਹਰਪ੍ਰੀਤ ਸਿੰਘ (17) ਪੁੱਤਰ ਕੇਵਲ ਸਿੰਘ ਨਿਵਾਸੀ ਕੋਠੇ ਮਹਾਂ ਸਿੰਘ (ਮਹਿਰਾਜ) ਅਤੇ ਮਨਪ੍ਰੀਤ ਸਿੰਘ (18) ਪੁੱਤਰ ਜੱਗਰ ਸਿੰਘ ਨਿਵਾਸੀ ਰਾਮਪੁਰਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ।
ਮੌਕੇ 'ਤੇ ਪਹੁੰਚੇ ਸਹਾਰਾ ਸਮਾਜ ਸੇਵਾ ਦੇ ਵਾਲੰਟੀਅਰਾਂ ਵੱਲੋਂ ਦੋਵਾਂ ਨੌਜਵਾਨਾਂ ਨੂੰ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ ਗਿਆ। ਇੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।