- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਦੇ ਅਨੁਸਾਰ ਕਾਰ ਵਿੱਚ ਸਵਾਰ ਮਹਿਲਾ ਅਤੇ ਪੁਰਸ਼ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਮੰਸ਼ਾ ਕੀ ਸੀ। ਥਾਣਾ ਸਿਵਲ ਲਾਈਨ ਦੇ ਸਬ ਇੰਸਪੈਕਟਰ ਰਘੁਵੀਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਕਾਰ ਸਵਾਰ ਮਹਿਲਾ ਅਤੇ ਪੁਰਸ਼ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਪੂਰੇ ਮਾਮਲੇ ਦਾ ਖੁਲਾਸਾ ਕੀਤਾ ਜਾਵੇਗਾ।
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ। ਹੋਲੀ ਦੇ ਦਿਨ ਬੁੱਧਵਾਰ ਨੂੰ ਸ਼ਹਿਰ ਦੀ ਧੋਬਿਆਣਾ ਬਸਤੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕਾਰ ਸਵਾਰ ਇਕ ਮਹਿਲਾ ਅਤੇ ਇਕ ਪੁਰਸ਼ ਵੱਲੋਂ ਤਿੰਨ ਛੋਟੇ ਬੱਚਿਆਂ ਨੂੰ ਪ੍ਰਸ਼ਾਦ ਦਾ ਲਾਲਚ ਦੇ ਕੇ ਅਗਵਾ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਵਲ ਲਾਈਨ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਹਾਲਾਂਕਿ ਕੁਝ ਸਮੇਂ ਬਾਅਦ ਤਿੰਨੋ ਬੱਚੇ ਸੁਰੱਖਿਅਤ ਤਰੀਕੇ ਨਾਲ ਵਾਪਸ ਬਸਤੀ ਵਿੱਚ ਆ ਗਏ। ਮਿਲੀ ਜਾਣਕਾਰੀ ਮੁਤਾਬਕ ਧੋਬਿਆਣਾ ਬਸਤੀ ਦੀ ਰਹਿਣ ਵਾਲੀ ਫੂਲਨ ਕੁਮਾਰੀ ਨੇ ਦੱਸਿਆ ਕਿ ਹੋਲੀ ਦੇ ਦਿਨ ਉਸਨੇ ਆਪਣੇ ਚਾਰ ਬੱਚਿਆਂ ਨੂੰ ਨੇੜਲੀ ਦੁਕਾਨ ਤੋਂ ਸਮਾਨ ਲੈਣ ਲਈ ਭੇਜਿਆ ਸੀ।
ਚਾਰਾਂ ਬੱਚਿਆਂ ਵਿੱਚ ਦੋ ਮੁੰਡੇ ਅਤੇ ਦੋ ਕੁੜੀਆਂ ਸਨ, ਜਿਨ੍ਹਾਂ ਦੀ ਉਮਰ ਤਿੰਨ ਤੋਂ ਸੱਤ ਸਾਲ ਦੇ ਦਰਮਿਆਨ ਹੈ। ਇਸ ਦੌਰਾਨ ਰਸਤੇ ਵਿੱਚ ਇਕ ਫੋਰਡ ਕਾਰ ਵਿੱਚ ਸਵਾਰ ਇਕ ਪੁਰਸ਼ ਅਤੇ ਗੁਲਾਬੀ ਸੂਟ ਪਹਿਨੀ ਇਕ ਮਹਿਲਾ ਨੇ ਬੱਚਿਆਂ ਨੂੰ ਪ੍ਰਸ਼ਾਦ ਦਿਵਾਉਣ ਦਾ ਝਾਂਸਾ ਦਿੱਤਾ ਅਤੇ ਤਿੰਨ ਬੱਚਿਆਂ ਨੂੰ ਕਾਰ ਵਿੱਚ ਬਿਠਾ ਕੇ ਆਪਣੇ ਨਾਲ ਲੈ ਗਏ। ਉਧਰ ਫੂਲਨ ਕੁਮਾਰੀ ਦੀ ਧੀ ਖੁਸ਼ਬੂ ਨੇ ਉਨ੍ਹਾਂ ਨਾਲ ਜਾਣ ਤੋਂ ਇਨਕਾਰ ਕਰ ਦਿੱਤਾ। ਖੁਸ਼ਬੂ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਨੂੰ ਨਹੀਂ ਜਾਣਦੀ, ਇਸ ਲਈ ਉਹ ਉਨ੍ਹਾਂ ਦੇ ਨਾਲ ਨਹੀਂ ਜਾਵੇਗੀ। ਖੁਸ਼ਬੂ ਨੇ ਬਸਤੀ ਵਿੱਚ ਵਾਪਸ ਆ ਕੇ ਪਰਿਵਾਰਕ ਮੈਂਬਰਾਂ ਨੂੰ ਇਸ ਘਟਨਾ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਬੱਚਿਆਂ ਦੇ ਅਗਵਾ ਹੋਣ ਦਾ ਸ਼ੱਕ ਜਤਾਉਂਦੇ ਹੋਏ ਨੇੜੇ ਹੀ ਹੋਲੀ ਦੇ ਮੌਕੇ ‘ਤੇ ਤਾਇਨਾਤ ਪੀਸੀਆਰ ਟੀਮ ਨੂੰ ਸੂਚਿਤ ਕੀਤਾ।
ਪੀਸੀਆਰ ਨੇ ਤੁਰੰਤ ਕੰਟਰੋਲ ਰੂਮ ਨੂੰ ਅਲਰਟ ਕਰ ਦਿੱਤਾ। ਇਸ ਦੌਰਾਨ ਕੁਝ ਸਮੇਂ ਬਾਅਦ ਬਸਤੀ ਦਾ ਰਹਿਣ ਵਾਲਾ ਕਰਨ ਤਿੰਨੋ ਬੱਚਿਆਂ ਨੂੰ ਵਾਪਸ ਲੈ ਕੇ ਆ ਗਿਆ। ਦੱਸਿਆ ਜਾ ਰਿਹਾ ਹੈ ਕਿ ਕਰਨ ਨੂੰ ਬੱਚੇ ਰਸਤੇ ਵਿੱਚ ਮਿਲੇ ਸਨ, ਜਿਸ ਤੋਂ ਬਾਅਦ ਉਹ ਉਨ੍ਹਾਂ ਨੂੰ ਘਰ ਲੈ ਆਇਆ। ਸੂਚਨਾ ਮਿਲਣ ‘ਤੇ ਥਾਣਾ ਸਿਵਲ ਲਾਈਨ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।