- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰੀ ਸੰਪਤੀ 'ਤੇ ਬਿਨਾਂ ਇਜਾਜ਼ਤ ਕਿਸੇ ਵੀ ਤਰ੍ਹਾਂ ਦੇ ਨਾਅਰੇ ਜਾਂ ਲਿਖਤ ਕਰਨਾ ਨਿਯਮਾਂ ਦੇ ਉਲਟ ਹੈ। ਇਸ ਲਈ ਕੰਧਾਂ ਨੂੰ ਤੁਰੰਤ ਸਾਫ਼ ਕਰਵਾਇਆ ਗਿਆ। ਨਾਲ ਹੀ ਇਹ ਵੀ ਕਿਹਾ ਗਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਨਾਅਰੇ ਲਿਖਣ ਵਾਲਿਆਂ ਦੀ ਪਛਾਣ ਹੁੰਦੀ ਹੈ ਤਾਂ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

ਸੀਨੀਅਰ ਰਿਪੋਰਟਰ, ਬਠਿੰਡਾ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕੰਧਾਂ 'ਤੇ ਪੰਜਾਬ ਸਰਕਾਰ ਖ਼ਿਲਾਫ਼ ਲਿਖੇ ਗਏ ਨਾਅਰਿਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਾਲੇ ਰੰਗ ਨਾਲ ਢੱਕ ਦਿੱਤਾ ਗਿਆ। ਪ੍ਰਸ਼ਾਸਨ ਦੀ ਇਸ ਕਾਰਵਾਈ ਤੋਂ ਬਾਅਦ ਇਲਾਕੇ ਵਿੱਚ ਇਸ ਨੂੰ ਲੈ ਕੇ ਚਰਚਾ ਛਿੜ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਸਰਕਾਰ ਵਿਰੋਧੀ ਨਾਅਰੇ ਲਿਖੇ ਗਏ ਸਨ। ਮਾਮਲੇ ਦੀ ਜਾਣਕਾਰੀ ਮਿਲਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਨਾਅਰਿਆਂ ਨੂੰ ਕਾਲੇ ਰੰਗ ਨਾਲ ਢੱਕ ਦਿੱਤਾ। ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਕਾਰੀ ਸੰਪਤੀ 'ਤੇ ਬਿਨਾਂ ਇਜਾਜ਼ਤ ਕਿਸੇ ਵੀ ਤਰ੍ਹਾਂ ਦੇ ਨਾਅਰੇ ਜਾਂ ਲਿਖਤ ਕਰਨਾ ਨਿਯਮਾਂ ਦੇ ਉਲਟ ਹੈ। ਇਸ ਲਈ ਕੰਧਾਂ ਨੂੰ ਤੁਰੰਤ ਸਾਫ਼ ਕਰਵਾਇਆ ਗਿਆ। ਨਾਲ ਹੀ ਇਹ ਵੀ ਕਿਹਾ ਗਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਨਾਅਰੇ ਲਿਖਣ ਵਾਲਿਆਂ ਦੀ ਪਛਾਣ ਹੁੰਦੀ ਹੈ ਤਾਂ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
ਦੂਜੇ ਪਾਸੇ ਇਸ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ। ਕੁਝ ਲੋਕਾਂ ਦਾ ਮੰਨਣਾ ਹੈ ਕਿ ਸਰਕਾਰੀ ਸੰਪਤੀ ਦੀ ਸੰਭਾਲ ਜ਼ਰੂਰੀ ਹੈ, ਜਦਕਿ ਕੁਝ ਇਸ ਨੂੰ ਸਰਕਾਰ ਪ੍ਰਤੀ ਲੋਕਾਂ ਦੇ ਰੋਸ ਨਾਲ ਜੋੜ ਕੇ ਦੇਖ ਰਹੇ ਹਨ। ਫਿਲਹਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਧਾਂ 'ਤੇ ਲਿਖੇ ਸਾਰੇ ਨਾਅਰਿਆਂ ’ਤੇ ਕਾਲਾ ਰੰਗ ਫੇਰ ਦਿੱਤਾ ਹੈ।