ਅਕਾਲੀ ਸਰਕਾਰ ਨੇ ਜੋ ਕਿਹਾ, ਉਹ ਕਰਕੇ ਵਿਖਾਇਆ : ਅਕਾਲੀ ਆਗੂ ਅਕਾਲੀ ਸਰਕਾਰ ਨੇ ਜੋ ਕਿਹਾ, ਉਹ ਕਰਕੇ ਵਿਖਾਇਆ-ਅਕਾਲੀ ਆਗੂ
Publish Date: Thu, 12 Nov 2026 04:45 PM (IST)
Updated Date: Thu, 12 Nov 2026 04:48 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸ਼੍ਰੋਮਣੀ ਅਕਾਲੀ ਦਲ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਆਗੂ ਕਰਮਜੀਤ ਸਿੰਘ ਕਾਂਗੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਦੀਪ ਸਿੰਘ ਸਿਰੀਏਵਾਲਾ, ਯੂਥ ਆਗੂ ਗੁਰਪ੍ਰੀਤ ਸਿੰਘ ਘੰਡਾਬੰਨਾ, ਅਕਾਲੀ ਦਲ ਸਾਬਕਾ ਸੈਨਿਕ ਵਿੰਗ ਦੇ ਹਲਕਾ ਪ੍ਰਧਾਨ ਹਰਪਾਲ ਸਿੰਘ ਮਲੂਕਾ, ਅਕਾਲੀ ਦਲ ਬੀਸੀ ਵਿੰਗ ਦੇ ਸਰਕਲ ਪ੍ਰਧਾਨ ਦਵਿੰਦਰ ਸਿੰਘ ਮਠਾੜੂ ਅਤੇ ਨੌਜਵਾਨ ਅਕਾਲੀ ਆਗੂ ਸੁਖਚੈਨ ਸਿੰਘ ਪਿੰਟੂ ਜਲਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਵੀ ਅਕਾਲੀ ਦਲ ਦੀਆਂ ਸਰਕਾਰਾਂ ਵੱਲੋਂ ਕੀਤੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਯਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸੋਚ ਹਮੇਸ਼ਾ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨਾ ਅਤੇ ਹਰ ਵਰਗ ਦੀ ਭਲਾਈ ਲਈ ਕੰਮ ਕਰਨਾ ਰਹੀ ਹੈ। ਮਲੂਕਾ ਨੇ ਕਿਹਾ ਕਿ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਸੜਕਾਂ, ਪੁਲਾਂ, ਬਿਜਲੀ ਸਪਲਾਈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਇਸ ਤੋਂ ਇਲਾਵਾ ਆਟਾ-ਦਾਲ ਸਕੀਮ, ਸ਼ਗਨ ਸਕੀਮ ਅਤੇ ਹੋਰ ਲੋਕ ਭਲਾਈ ਯੋਜਨਾਵਾਂ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਦੇਣ ਦੇ ਯਤਨ ਕੀਤੇ ਗਏ। ਉਨ੍ਹਾਂ ਕਿਹਾ ਕਿ ਸਿਆਸਤ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਹੋਣਾ ਚਾਹੀਦਾ ਹੈ। ਉਨ੍ਹਾਂ ਅਨੁਸਾਰ ਲੋਕਾਂ ਦਾ ਭਰੋਸਾ ਜਿੱਤਣ ਲਈ ਆਗੂਆਂ ਨੂੰ ਆਪਣੇ ਕੰਮਾਂ ਦਾ ਹਿਸਾਬ ਦੇਣਾ ਚਾਹੀਦਾ ਹੈ ਅਤੇ ਪੰਜਾਬ ਦੇ ਨੌਜਵਾਨਾਂ, ਕਿਸਾਨਾਂ, ਵਪਾਰੀਆਂ ਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ। ਅਕਾਲੀ ਆਗੂਆਂ ਨੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਿੰਡ-ਪਿੰਡ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਲੋਕਾਂ ਤੱਕ ਪਹੁੰਚਾਉਣ ਅਤੇ ਪੰਜਾਬ ਦੀ ਤਰੱਕੀ ਲਈ ਇਕਜੁੱਟ ਹੋ ਕੇ ਕੰਮ ਕਰਨ।