ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
Publish Date: Tue, 24 Nov 2026 04:26 PM (IST)
Updated Date: Tue, 24 Nov 2026 04:28 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਗੁਰਦੁਆਰਾ ਸਾਹਿਬ ਛੇਵੀਂ ਅਤੇ ਦਸਵੀਂ ਪਾਤਸ਼ਾਹੀ ਭਗਤਾ ਭਾਈ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸ਼ਾਲ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਲੰਮੀਆਂ ਕਤਾਰਾਂ ਵਿੱਚ ਲੱਗ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੇ ਜੀਵਨ ਅਤੇ ਉਪਦੇਸ਼ਾਂ ਰਾਹੀਂ ਸਮਾਜ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਅੰਧਵਿਸ਼ਵਾਸਾਂ, ਵਹਿਮਾਂ-ਭਰਮਾਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਅਤੇ ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਦੇ ਸਿਧਾਂਤਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਉੱਘੇ ਕਥਾ ਵਾਚਕ ਗਿਆਨ ਸੁਖਦੇਵ ਸਿੰਘ ਭਗਤਾ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਸਮੇਂ ਸ੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਫੁੰਮਣ ਸਿੰਘ ਭਗਤਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਦੀ ਵਧਾਈ ਦਿੰਦੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਗੁਰਦੁਆਰਾ ਮਨੈਜਰ ਤਰਸੇਮ ਸਿੰਘ ਖਾਲਸਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਵੱਖ ਵੱਖ ਸ਼ਖਸੀਅਤਾਂ ਦਾ ਸਨਮਾਨ ਕੀਤਾ। ਇਸ ਸਮੇਂ ਗਿਆਨੀ ਮਨਪ੍ਰੀਤ ਸਿੰਘ ਖਾਲਸਾ, ਜਗਸੀਰ ਸਿੰਘ ਪੰਨੂੰ ਪ੍ਰਧਾਨ ਨਗਰ ਪੰਚਾਇਤ ਭਗਤਾ, ਜਗਮੋਹਨ ਲਾਲ ਗਰਗ, ਗਗਨਦੀਪ ਸਿੰਘ ਗਰੇਵਾਲ, ਰਾਕੇਸ਼ ਕੁਮਾਰ ਗੋਇਲ, ਰਾਜਵੰਤ ਸਿੰਘ ਭਗਤਾ ਸਾਬਕਾ ਚੇਅਰਮੈਨ, ਸੁਖਜਿੰਦਰ ਸਿੰਘ ਖਾਨਦਾਨ, ਗੁਰਚਰਨ ਸਿੰਘ ਪੁਰੀ ਕੌਂਸਲਰ, ਡਾ. ਨਿਰਭੈ ਸਿੰਘ ਖਾਲਸਾ, ਸੁਖਚੈਨ ਸਿੰਘ ਖਾਲਸਾ, ਸਤਵਿੰਦਰਪਾਲ ਸਿੰਘ ਪਿੰਦਰ, ਸੁਖਜੀਤ ਸਿੰਘ ਅਕਾਲੀ, ਮੁਖਤਿਆਰ ਸਿੰਘ ਅਕਾਲੀ, ਹਰਦੇਵ ਸਿੰਘ ਗੋਗੀ, ਦਲਜੀਤ ਸਿੰਘ ਭਗਤਾ, ਹਰਜਿੰਦਰ ਸਿੰਘ ਭਗਤਾ, ਰਣਜੀਤ ਸਿੰਘ ਬੰਗਾ, ਸੁਖਜੀਤ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ।