ਭਾਜਪਾ ਨੇ ਐਸਸੀ ਕਮਿਸ਼ਨ ਦੇ ਕੌਮੀ ਚੇਅਰਮੈਨ ਨੂੰ ਮੰਗ ਪੱਤਰ ਸੌਂਪਿਆ
ਭਾਜਪਾ ਨੇ ਐਸਸੀ ਕਮਿਸ਼ਨ ਦੇ ਕੌਮੀ ਚੇਅਰਮੈਨ ਨੂੰ ਮੰਗ ਪੱਤਰ ਸੌਂਪਿਆ
Publish Date: Sat, 12 Sep 2026 04:23 PM (IST)
Updated Date: Sat, 12 Sep 2026 04:26 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ- ਅਗਾਮੀ ਵਿਧਾਨ ਸਭਾ ਚੋਣਾਂ ਤੋ ਪਹਿਲਾ ਆਏ ਦਿਨ ਸੂਬੇ ਦੀ ਆਪ ਸਰਕਾਰ ਨੂੰ ਵਿਰੋਧੀ ਧਿਰਾਂ ਸਿਆਸੀ ਤੌਰ ’ਤੇ ਘੇਰ ਰਹੀਆਂ ਹਨ ਅਤੇ ਸੱਤਾਧਾਰੀ ਧਿਰ ਦੀ ਕਿਰਕਰੀ ਹੋ ਰਹੀ ਹੈ। ਬੀਤੇ ਦਿਨੀ ਗਰੀਬ ਪਰਿਵਾਰ ਨਾਲ ਸਬੰਧਤ ਗੁਲਜਾਰ ਸਿੰਘ ਤੂਰ ਵਣਜਾਰਾ ਖ਼ੁਦਕੁਸ਼ੀ ਕਰ ਗਿਆ ਸੀ, ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਸੱਤਾਧਾਰੀ ਨੂੰ ਵੱਡਾ ਸਿਆਸੀ ਘੇਰਾ ਪਾ ਲਿਆ ਹੈ। ਜਿਸ ਤਹਿਤ ਹੀ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਭਾਜਪਾ ਐੱਸਸੀ ਵਿੰਗ ਦੇ ਸੂਬਾ ਪ੍ਰਧਾਨ ਸ੍ਰੀ ਸ਼ੀਤਲ ਅੰਗਰਾਲ ਦੀ ਅਗਵਾਈ ਵਿਚ ਇਕੱਤਰ ਹੋਕੇ ਇਸ ਮਾਮਲੇ ਵਿੱਚ ਸ਼ਾਮਿਲ ਕਥਿਤ ਦੋਸੀਆ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਐਸਸੀ ਕਮਿਸ਼ਨ ਦੇ ਰਾਸ਼ਟਰੀ ਚੇਅਰਮੈਨ ਸ੍ਰੀ ਕਿਸ਼ੋਰ ਮਕਵਾਣਾ ਨੂੰ ਮੰਗ ਪੱਤਰ ਸੌਂਪਿਆ। ਭਾਜਪਾ ਆਗੂਆਂ ਨੇ ਮੰਗ ਕੀਤੀ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੇ ਨਿਰਦੇਸ਼ ਦਿੱਤੇ ਜਾਣ। ਇਸ ਸਮੇਂ ਭਾਜਪਾ ਆਗੂ ਦਮਨ ਬਾਜਵਾ ਜਸਵੀਰ ਸਿੰਘ ਮਹਿਰਾਜ ਸੂਬਾ ਜਨਰਲ ਸਕੱਤਰ, ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ, ਸਵਰਨ ਸਿੰਘ ਮੋਮੀ ਜਿਲ੍ਹਾ ਪ੍ਰਧਾਨ ਐੱਸਸੀ ਵਿੰਗ ਭਾਜਪਾ ਬਠਿੰਡਾ ਦਿਹਾਤੀ, ਧਰਮ ਸਿੰਘ ਫੌਜੀ, ਗੋਪਾਲ ਕ੍ਰਿਸ਼ਨ ਭੰਬਰੀ ਯੁਵਾ ਨੇਤਾ, ਜਸਪਾਲ ਸਿੰਘ ਪੰਗਰਾਈਂ, ਜ਼ਿਲ੍ਹਾ ਮੀਤ ਪ੍ਰਧਾਨ ਹਰਵਿੰਦਰ ਸਿੰਘ ਮੌੜ, ਹਰਬੰਸ ਸਿੰਘ ਤਲਵੰਡੀ ਸਾਬੋ ਆਦਿ ਹਾਜ਼ਰ ਸਨ।