v> ਗੁਰਤੇਜ ਸਿੰਘ ਸਿੱਧੂ, ਬਠਿੰਡਾ : ਸੋਮਵਾਰ ਦੇਰ ਸ਼ਾਮ ਲਾਪਤਾ ਹੋਈ ਮਜ਼ਦੂਰ ਦੀ ਪੰਜ ਸਾਲਾ ਧੀ ਅਦਿਤੀ ਦੀ ਲਾਸ਼ ਮਿਲੀ ਹੈ। ਏਮਜ਼ ਵਿੱਚ ਮਜ਼ਦੂਰੀ ਕਰ ਰਹੇ ਬੰਗਾਲ ਦੇ ਰਹਿਣ ਵਾਲੇ ਸ਼ਾਇਦ ਸਰਕਾਰ ਦੀ ਪੰਜ ਸਾਲਾ ਬੇਟੀ ਸੋਮਵਾਰ ਸ਼ਾਮ ਕਰੀਬ ਸੱਤ ਵਜੇ ਅਚਾਨਕ ਘਰੋਂ ਲਾਪਤਾ ਹੋ ਗਈ ਸੀ। ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕੀਤੀ ਤਾਂ ਏਮਜ਼ ਨੇੜੇ ਝਾੜੀਆਂ ਵਿਚੋਂ ਉਸ ਦੀ ਬੁਰੀ ਤਰ੍ਹਾਂ ਨੋਚੀ ਹੋਈ ਲਾਸ਼ ਬਰਾਮਦ ਹੋਈ। ਪਰਿਵਾਰਕ ਮੈਂਬਰਾਂ ਨੇ ਇਸ ਦੀ ਸੂਚਨਾ ਏਮਜ਼ ਦੀ ਪੁਲੀਸ ਚੌਕੀ ਨੂੰ ਦਿੱਤੀ ਜਿਸ ਤੋਂ ਬਾਅਦ ਪੁਲਿਸ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਖਦਸ਼ਾ ਪ੍ਰਗਟ ਕੀਤਾ ਹੈ ਕਿ ਉਨ੍ਹਾਂ ਦੀ ਪੰਜ ਸਾਲਾ ਬੇਟੀ ਨਾਲ ਕੁਝ ਗਲਤ ਹੋਇਆ ਹੈ ਜਿਸ ਤੋਂ ਬਾਅਦ ਉਸ ਦੀ ਹੱਤਿਆ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਮਾਮਲਾ ਸ਼ੱਕੀ ਜਾਪ ਰਿਹਾ ਹੈ ਇਸ ਲਈ ਇਸ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਦੂਜੇ ਪਾਸੇ ਸਿਵਲ ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਸੀ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗ ਸਕੇਗਾ।

Posted By: Tejinder Thind