v> ਹਰਭਜਨ ਸਿੰਘ ਖਾਲਸਾ, ਤਲਵੰਡੀ ਸਾਬੋ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕੰਪਲੈਕਸ ਦੇ ਬਾਹਰ ਨਵੇਂ ਬਣੇ ਭਾਈ ਡੱਲ ਸਿੰਘ ਦੀਵਾਨ ਹਾਲ ਦੇ ਅੱਗੇ ਇਕ ਵਿਅਕਤੀ ਦੀ ਭੇਤ ਭਰੇ ਹਾਲਾਤ ’ਚ ਲਾਸ਼ ਮਿਲੀ ਹੈ। ਤਲਵੰਡੀ ਸਾਬੋ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਦੁਪਹਿਰ ਸਮੇ ਤਖ਼ਤ ਸਾਹਿਬ ਦੇ ਭਾਈ ਡੱਲ ਸਿੰਘ ਦੀਵਾਨ ਹਾਲ ਅੱਗੇ ਇਕ ਵਿਅਕਤੀ ਦੀ ਲਾਸ਼ ਦੇਖੀ ਗਈ, ਜਿਸ ਦੀ ਸੂਚਨਾ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਤੇ ਤਲਵੰਡੀ ਸਾਬੋ ਪੁਲਿਸ ਨੂੰ ਮਿਲਦੀਆਂ ਦੋਵੇ ਹੀ ਮੌਕੇ ’ਤੇ ਪੁੱਜ ਗਏ।

ਤਲਵੰਡੀ ਸਾਬੋ ਪੁੁਲਿਸ ਨੇ ਲਾਸ਼ ਨੂੰ ਸਹਾਰਾ ਕਲੱਬ ਤਲਵੰਡੀ ਸਾਬੋ ਦੇ ਵਰਕਰ ਹੈਪੀ ਸਿੰਘ ਰਾਹੀਂ ਸਿਵਲ ਹਸਪਤਾਲ ਦੇ ਮੋਰਚਰੀ ਹਾਊਸ ’ਚ ਸ਼ਨਾਖਤ ਲਈ ਭੇਜ ਦਿੱਤੀ ਹੈ। ਤਲਵੰਡੀ ਸਾਬੋ ਪੁਲਿਸ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ। ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਲਾਸ਼ ਨੂੰ ਸ਼ਿਨਾਖਤ ਲਈ 72 ਘੰਟੇ ਸਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ’ਚ ਰੱਖਿਆ ਜਾਵੇਗਾ।

Posted By: Jagjit Singh