ਗੁਰੂ ਨਾਨਕ ਪਬਲਿਕ ਸਕੂਲ ਭੁੱਚੋ ਮੰਡੀ ਵਿਖੇ ਦੇਸ਼ ਭਗਤੀ ਦਾ ਰੰਗ 80ਵੇਂ ਆਜ਼ਾਦੀ ਦਿਵਸ ਮੌਕੇ ਗੁਰੂ ਨਾਨਕ ਪਬਲਿਕ ਸਕੂਲ ਭੁੱਚੋ ਮੰਡੀ ਵਿਖੇ ਦੇਸ਼ ਭਗਤੀ ਦਾ ਰੰਗ
Publish Date: Sun, 16 Aug 2026 05:56 PM (IST)
Updated Date: Mon, 17 Aug 2026 04:06 AM (IST)
ਵਿਦਿਆਰਥੀਆਂ ਨੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਰਾਹੀਂ ਆਜ਼ਾਦੀ ਦੇ ਸੂਰਬੀਰਾਂ ਨੂੰ ਕੀਤਾ ਯਾਦ ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ : ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਭੁੱਚੋ ਮੰਡੀ ਵਿਖੇ 80ਵਾਂ ਆਜ਼ਾਦੀ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸੂਰਬੀਰਾਂ ਨੂੰ ਸ਼ਰਧਾ ਨਾਲ ਯਾਦ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ, ਭਾਸ਼ਣਾਂ ਅਤੇ ਪੇਸ਼ਕਾਰੀਆਂ ਰਾਹੀਂ ਆਜ਼ਾਦੀ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਰਾਹੀਂ ਦੇਸ਼ ਪ੍ਰਤੀ ਪਿਆਰ, ਏਕਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਦੀ ਐਮਡੀ ਸ਼੍ਰੀਮਤੀ ਬਲਵੀਰ ਕੌਰ ਅਤੇ ਸਟਾਫ ਵੱਲੋਂ ਜੁਡੋ ਖੇਡ ਵਿੱਚੋਂ ਪਹਿਲੇ ਸਥਾਨ ਤੇ ਆਏ ਖਿਡਾਰੀਆਂ ਅਤੇ ਹੋਰ ਸਕੂਲ ਦੇ ਮੋਹਰੀ ਬੱਚਿਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਵੀਰ ਕੌਰ ਨੇ ਕਿਹਾ ਕਿ ਆਜ਼ਾਦੀ ਸਾਨੂੰ ਅਣਗਿਣਤ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਸਦਕਾ ਪ੍ਰਾਪਤ ਹੋਈ ਹੈ। ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਦੇਸ਼ ਦੀ ਏਕਤਾ, ਅਖੰਡਤਾ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਇਮਾਨਦਾਰੀ ਨਾਲ ਆਪਣਾ ਯੋਗਦਾਨ ਪਾਈਏ। ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਚੰਗੇ ਨਾਗਰਿਕ ਬਣਨ ਅਤੇ ਦੇਸ਼ ਦੀ ਤਰੱਕੀ ਵਿੱਚ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਆਜ਼ਾਦੀ ਦਿਵਸ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਰੱਖਿਆ ਕਰਨਾ ਅਤੇ ਇਸ ਨੂੰ ਹੋਰ ਮਜ਼ਬੂਤ ਬਣਾਉਣਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਗਈ। ਸਟੇਜ ਦੀ ਕਾਰਵਾਈ ਸੁਖਪਾਲ ਸਿੰਘ ਨੇ ਵਧੀਆ ਢੰਗ ਨਾਲ ਨਿਭਾਈ। ਅੰਤ ਵਿੱਚ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੂੰ 80ਵੇਂ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਦੇਸ਼ ਦੀ ਖੁਸ਼ਹਾਲੀ, ਤਰੱਕੀ ਅਤੇ ਏਕਤਾ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਦੇਸ਼ ਦਿੱਤਾ ਗਿਆ।