ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਠ ਦੇ ਭੋਗ ਪਾਏ
ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਠ ਦੇ ਭੋਗ ਪਾਏ
Publish Date: Tue, 27 Oct 2026 04:38 PM (IST)
Updated Date: Tue, 27 Oct 2026 04:40 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਕੋਟ ਫੱਤਾ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਕੋਟਸ਼ਮੀਰ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਪਾਠ ਦੇ ਭੋਗ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜਸਕਰਨ ਸਿੰਘ ਗਹਿਰੀ ਬੁੱਟਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਹੈੱਡ ਗ੍ਰੰਥੀ ਬਾਬਾ ਸੁਖਪਾਲ ਸਿੰਘ ਨੇ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਸਮਾਜ ਵਿਚ ਆਪਸੀ ਭਾਈਚਾਰਾ, ਪਿਆਰ ਅਤੇ ਸਦਭਾਵਨਾ ਕਾਇਮ ਰੱਖਣ ਦਾ ਸੰਦੇਸ਼ ਦਿੱਤਾ। ਸਮਾਗਮ ਦੌਰਾਨ ਸੰਗਤ ਨੇ ਸ਼ਰਧਾ ਨਾਲ ਹਾਜ਼ਰੀ ਭਰੀ। ਇਸ ਮੌਕੇ ਕੋਟਸ਼ਮੀਰ ਦੇ ਸਰਕਲ ਪ੍ਰਧਾਨ ਨਿਰਮਲ ਸਿੰਘ ਨਿੰਮਾ, ਕਮੇਟੀ ਪ੍ਰਧਾਨ ਗੁਰਪਿਆਰ ਸਿੰਘ, ਮੀਤ ਪ੍ਰਧਾਨ ਸੰਦੀਪ ਸਿੰਘ, ਕਮੇਟੀ ਮੈਂਬਰ ਗੁਰਪ੍ਰੀਤ ਸਿੰਘ, ਕਾਲੀ ਸਿੰਘ, ਗੁਰਪ੍ਰੀਤ ਸਿੰਘ ਸੀਰਾ, ਜੀਵਨ ਸਿੰਘ, ਪੱਪੂ ਸਿੰਘ, ਰਾਜੂ, ਸੇਵਾਦਾਰ ਹਰਭਜਨ ਸਿੰਘ, ਹਰਬੰਸ ਸਿੰਘ ਖਾਲਸਾ ਅਤੇ ਹਰਭਜਨ ਸਿੰਘ ਸਮੇਤ ਹੋਰ ਐੱਮਸੀ ਸਾਹਿਬਾਨ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਮੂਹ ਸੰਗਤ ਹਾਜ਼ਰ ਸਨ।