ਬੀਕੇਯੂ ਡਕੌਂਦਾ ਦੀ ਇਕਾਈ ਦਿਆਲਪੁਰਾ ਮਿਰਜ਼ਾ ਦੀ ਚੋਣ ਹੋਈ ਬੀਕੇਯੂ ਡਕੌਂਦਾ ਦੀ ਇਕਾਈ ਦਿਆਲਪੁਰਾ ਮਿਰਜ਼ਾ ਦੀ ਚੋਣ ਹੋਈ
Publish Date: Sun, 13 Sep 2026 04:22 PM (IST)
Updated Date: Sun, 13 Sep 2026 04:26 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਇਕਾਈ ਪਿੰਡ ਦਿਆਲਪੁਰਾ ਮਿਰਜ਼ਾ ਦੀ ਚੋਣ ਬਲਾਕ ਫੂਲ ਦੇ ਪ੍ਰਧਾਨ ਅਮਨਦੀਪ ਸਿੰਘ ਗੱਗੀ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ, ਜੱਥੇਬੰਦੀ ਦੀ ਮਜ਼ਬੂਤੀ ਅਤੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬਲਾਕ ਸਕੱਤਰ ਰਣਜੀਤ ਸਿੰਘ ਢਿਪਾਲੀ, ਸੀਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਘੰਡਾਬੰਨਾ, ਖਜ਼ਾਨਚੀ ਮਨਦੀਪ ਸਿੰਘ ਘੰਡਾਬੰਨਾ, ਕਮੇਟੀ ਮੈਂਬਰ ਸੁਖਵਿੰਦਰ ਸਿੰਘ ਗਿਆਨੀ, ਜਨਰਲ ਸਕੱਤਰ ਸਵਰਨ ਸਿੰਘ ਭਾਈਰੂਪਾ ਨੇ ਸੰਬੋਧਨ ਕਰਦਿਆਂ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਦੌਰਾਨ ਸਰਕਾਰ ਵੱਲੋਂ ਪੇਸ਼ ਕੀਤੇ ਜਾ ਰਹੇ ਬੀਜ ਬਿੱਲ ਅਤੇ ਹੋਰ ਕਿਸਾਨੀ ਮਸਲਿਆਂ ’ਤੇ ਗੰਭੀਰ ਚਰਚਾ ਕੀਤੀ ਗਈ। ਬਿਜਲੀ ਸਪਲਾਈ ਦੀ ਘਾਟ ਕਾਰਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਜ਼ਿਕਰ ਕਰਦਿਆਂ ਸਰਕਾਰ ਤੋਂ ਖੇਤੀਬਾੜੀ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਕਿਸਾਨੀ ਹਿੱਤਾਂ ਦੀ ਰਾਖੀ ਲਈ ਜੱਥੇਬੰਦਕ ਏਕਤਾ ਅਤੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਸਰਬਸੰਮਤੀ ਨਾਲ ਪਿੰਡ ਦਿਆਲਪੁਰਾ ਮਿਰਜ਼ਾ ਦੀ ਨਵੀਂ ਕਮੇਟੀ ਦੀ ਚੋਣ ਕੀਤੀ ਗਈ। ਜਿਨ੍ਹਾਂ ਵਿੱਚ ਕੁਲਵੰਤ ਸਿੰਘ ਪ੍ਰਧਾਨ, ਹਰਬੰਸ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਮੀਤ ਸਿੰਘ ਮੀਤ ਪ੍ਰਧਾਨ, ਸੁਖਮੰਦਰ ਸਿੰਘ ਜਨਰਲ ਸਕੱਤਰ, ਯਾਦਵਿੰਦਰ ਸਿੰਘ ਖਜ਼ਾਨਚੀ, ਕੁਲਦੀਪ ਸਿੰਘ ਸਹਾਇਕ ਖਜ਼ਾਨਚੀ ਅਤੇ ਸੁਖਜੀਵਨ ਸਿੰਘ ਸੁੱਖਾ ਪ੍ਰੈੱਸ ਸਕੱਤਰ ਚੁਣਿਆ ਗਿਆ। ਨਵੀਂ ਚੁਣੀ ਕਮੇਟੀ ਨੂੰ ਵਧਾਈ ਦਿੰਦਿਆਂ ਆਗੂਆਂ ਨੇ ਉਮੀਦ ਪ੍ਰਗਟ ਕੀਤੀ ਕਿ ਇਕਾਈ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਘਰਸ ਵਿਚ ਅਹਿਮ ਯੋਗਦਾਨ ਪਾਵੇਗੀ।