- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ ਪਿੰਡ ਭਾਈ ਬਖ਼ਤੌਰ ਵਾਸੀ ਉਜਾਗਰ ਸਿੰਘ (65) ਦੀ ਦੋ ਦਿਨ ਪਹਿਲਾਂ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਦੋਵੇਂ ਆਪਰੇਸ਼ਨ ਕਰਕੇ ਪਾਏ ਗਏ ਸਨ। ਪਰਿਵਾਰ ਵੱਲੋਂ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅਗਲੇ ਦਿਨ ਜਦੋਂ ਪਰਿਵਾਰਕ ਮੈਂਬਰ ਅਸਥੀਆਂ ਚੁਗਣ ਲਈ ਸ਼ਮਸ਼ਾਨਘਾਟ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਮ੍ਰਿਤਕ ਦੇ ਸਰੀਰ ਵਿੱਚ ਲੱਗੇ ਦੋਵੇਂ ਨਕਲੀ ਗੋਡੇ ਗਾਇਬ ਹਨ। ਕਿਸੇ ਵਿਅਕਤੀ ਨੇ ਦੱਸਿਆ ਕਿ ਮ੍ਰਿਤਕ ਦੇ ਫੁੱਲਾਂ ਵਿੱਚ ਇੱਕ ਨੌਜਵਾਨ ਫਰੋਲਾ ਫਰਾਲੀ ਕਰ ਰਿਹਾ ਸੀ।

ਗੁਰਤੇਜ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ। ਬਠਿੰਡਾ ਦੇ ਪਿੰਡ ਭਾਈ ਬਖ਼ਤੌਰ ’ਚ ਸਾਹਮਣੇ ਆਈ ਘਟਨਾ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ। ਇੱਥੇ ਇੱਕ ਵਿਅਕਤੀ ਨੇ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਤੋਂ ਬਾਅਦ ਮ੍ਰਿਤਕ ਦੇ ਲੱਗੇ ਨਕਲੀ ਗੋਡੇ ਹੀ ਕੱਢ ਕੇ ਚੋਰੀ ਕਰ ਲਏ। ਜਦੋਂ ਮ੍ਰਿਤਕ ਦੇ ਪਰਿਵਾਰਕ ਮੈਂਬਰ ਅਗਲੇ ਦਿਨ ਅਸਥੀਆਂ ਚੁਗਣ ਲਈ ਸ਼ਮਸ਼ਾਨਘਾਟ ਪਹੁੰਚੇ ਤਾਂ ਦੋਵੇਂ ਨਕਲੀ ਗੋਡੇ ਗਾਇਬ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ।
ਜਾਣਕਾਰੀ ਅਨੁਸਾਰ ਪਿੰਡ ਭਾਈ ਬਖ਼ਤੌਰ ਵਾਸੀ ਉਜਾਗਰ ਸਿੰਘ (65) ਦੀ ਦੋ ਦਿਨ ਪਹਿਲਾਂ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਦੋਵੇਂ ਆਪਰੇਸ਼ਨ ਕਰਕੇ ਪਾਏ ਗਏ ਸਨ। ਪਰਿਵਾਰ ਵੱਲੋਂ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅਗਲੇ ਦਿਨ ਜਦੋਂ ਪਰਿਵਾਰਕ ਮੈਂਬਰ ਅਸਥੀਆਂ ਚੁਗਣ ਲਈ ਸ਼ਮਸ਼ਾਨਘਾਟ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਮ੍ਰਿਤਕ ਦੇ ਸਰੀਰ ਵਿੱਚ ਲੱਗੇ ਦੋਵੇਂ ਨਕਲੀ ਗੋਡੇ ਗਾਇਬ ਹਨ। ਕਿਸੇ ਵਿਅਕਤੀ ਨੇ ਦੱਸਿਆ ਕਿ ਮ੍ਰਿਤਕ ਦੇ ਫੁੱਲਾਂ ਵਿੱਚ ਇੱਕ ਨੌਜਵਾਨ ਫਰੋਲਾ ਫਰਾਲੀ ਕਰ ਰਿਹਾ ਸੀ।
ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਆਸ-ਪਾਸ ਭਾਲ ਸ਼ੁਰੂ ਕਰ ਦਿੱਤੀ। ਇਸ ਦੌਰਾਨ ਉਨ੍ਹਾਂ ਨੂੰ ਇੱਕ ਸ਼ੱਕੀ ਵਿਅਕਤੀ ਨਜ਼ਰ ਆਇਆ, ਜੋ ਕਥਿਤ ਤੌਰ ’ਤੇ ਚੋਰੀ ਕੀਤੇ ਨਕਲੀ ਗੋਡੇ ਲੈ ਕੇ ਉੱਥੋਂ ਨਿਕਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਪਰਿਵਾਰਕ ਮੈਂਬਰਾਂ ਨੇ ਉਸ ਦਾ ਪਿੱਛਾ ਕੀਤਾ ਅਤੇ ਉਸ ਨੂੰ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਫੜੇ ਗਏ ਵਿਅਕਤੀ ਕੋਲੋਂ ਮ੍ਰਿਤਕ ਦੇ ਨਕਲੀ ਗੋਡੇ ਵੀ ਬਰਾਮਦ ਕਰ ਲਏ ਗਏ।
ਘਟਨਾ ਸਾਹਮਣੇ ਆਉਣ ਤੋਂ ਬਾਅਦ ਪੂਰੇ ਪਿੰਡ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਚੋਰੀ ਦੀਆਂ ਵਾਰਦਾਤਾਂ ਦੀ ਹੱਦ ਇੱਥੋਂ ਤੱਕ ਪਹੁੰਚ ਗਈ ਹੈ ਕਿ ਚੋਰਾਂ ਨੇ ਅੰਤਿਮ ਸੰਸਕਾਰ ਤੋਂ ਬਾਅਦ ਵੀ ਮ੍ਰਿਤਕ ਨੂੰ ਨਹੀਂ ਬਖ਼ਸ਼ਿਆ। ਇਸ ਮਾਮਲੇ ਸੰਬੰਧੀ ਪਿੰਡ ਵਾਸੀਆਂ ਵੱਲੋਂ ਜਾਣਕਾਰੀ ਦੇਣ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।