ਤੀਆਂ ਤੀਜ ਦੀਆਂ ਦਾ ਤਿਉਹਾਰ ਧੂਮਧਾਮ ਨਾਲ ਸੰਪੰਨ, ਸੱਭਿਆਚਾਰਕ ਪ੍ਰੋਗਰਾਮ 'ਚ ਬੋਲੀਆਂ ਤੇ ਗਿੱਧੇ ਦੀ ਰਹੀ ਧੂਮ
ਸਮਾਗਮ ਵਿਚ ਵਾਰਡ ਦੀਆਂ ਮਹਿਲਾਵਾਂ ਅਤੇ ਮੁਟਿਆਰਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸਜੀਆਂ ਮੁਟਿਆਰਾਂ ਅਤੇ ਮਹਿਲਾਵਾਂ ਨੇ ਲੋਕ ਬੋਲੀਆਂ ਪਾ ਕੇ ਪੰਜਾਬੀ ਸੱਭਿਆਚਾਰ ਦੀ ਖੂਬਸੂਰਤ ਝਲਕ ਪੇਸ਼ ਕੀਤੀ। ਇਸ ਦੌਰਾਨ ਗਿੱਧੇ ਦੀਆਂ ਧਮਾਕੇਦਾਰ ਪੇਸ਼ਕਾਰੀਆਂ ਨੇ ਮਾਹੌਲ ਨੂੰ ਰੰਗੀਨ ਬਣਾ ਦਿੱਤਾ।
Publish Date: Mon, 10 Aug 2026 04:52 PM (IST)
Updated Date: Tue, 11 Aug 2026 11:37 AM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ, ਮੌੜ ਮੰਡੀ। ਵਾਰਡ ਨੰਬਰ 5 ਵਿਖੇ ‘ਤੀਆਂ ਤੀਜ ਦੀਆਂ’ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਕੌਂਸਲਰ ਸਤਨਾਮ ਕੌਰ ਅਤੇ ਉਨ੍ਹਾਂ ਦੇ ਸਪੁੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਬਿੱਟੂ ਐਮਸੀ ਦੀ ਅਗਵਾਈ ਹੇਠ ਕਰਵਾਏ ਗਏ ਅੱਠ ਰੋਜ਼ਾ ਸਮਾਗਮ ਦੇ ਆਖਰੀ ਦਿਨ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ।
ਸਮਾਗਮ ਵਿਚ ਵਾਰਡ ਦੀਆਂ ਮਹਿਲਾਵਾਂ ਅਤੇ ਮੁਟਿਆਰਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ। ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਸਜੀਆਂ ਮੁਟਿਆਰਾਂ ਅਤੇ ਮਹਿਲਾਵਾਂ ਨੇ ਲੋਕ ਬੋਲੀਆਂ ਪਾ ਕੇ ਪੰਜਾਬੀ ਸੱਭਿਆਚਾਰ ਦੀ ਖੂਬਸੂਰਤ ਝਲਕ ਪੇਸ਼ ਕੀਤੀ। ਇਸ ਦੌਰਾਨ ਗਿੱਧੇ ਦੀਆਂ ਧਮਾਕੇਦਾਰ ਪੇਸ਼ਕਾਰੀਆਂ ਨੇ ਮਾਹੌਲ ਨੂੰ ਰੰਗੀਨ ਬਣਾ ਦਿੱਤਾ।
ਔਰਤਾਂ ਨੇ ਪੂਰੇ ਜੋਸ਼ ਨਾਲ ਹੇਕਾਂ ਲਾ ਕੇ ਬੋਲੀਆਂ ਪਾਈਆਂ ਅਤੇ ਗਿੱਧਾ ਪਾ ਕੇ ਖੂਬ ਰੌਣਕ ਲਾਈ। ਦਰਸ਼ਕਾਂ ਨੇ ਵੀ ਪੇਸ਼ਕਾਰੀਆਂ ਦਾ ਭਰਪੂਰ ਆਨੰਦ ਮਾਣਿਆ। ਅੱਠ ਦਿਨਾਂ ਤੱਕ ਚੱਲੇ ਇਸ ਤਿਉਹਾਰ ਨੇ ਇਲਾਕੇ ਵਿਚ ਖੁਸ਼ੀ, ਉਤਸ਼ਾਹ ਅਤੇ ਭਾਈਚਾਰਕ ਸਾਂਝ ਦਾ ਮਾਹੌਲ ਸਿਰਜਿਆ।
ਇਸ ਮੌਕੇ ਬਿੱਟੂ ਐਮਸੀ ਨੇ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਪੰਜਾਬੀ ਵਿਰਸੇ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਵਾਰਡ ਦੀਆਂ ਸਮੂਹ ਮਹਿਲਾਵਾਂ ਦਾ ਧੰਨਵਾਦ ਕੀਤਾ।