ਅੜੀਅਲ ਰੁਖ ਛੱਡਕੇ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਫੌਰੀ ਮੰਨੇ-ਗੁਰਬਾਜ਼ ਸਿੰਘ ਸਿੱਧੂ ਅੜੀਅਲ ਰੁਖ ਛੱਡਕੇ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਫੌਰੀ ਮੰਨੇ-ਗੁਰਬਾਜ਼ ਸਿੰਘ ਸਿੱਧੂ
Publish Date: Fri, 28 Aug 2026 04:33 PM (IST)
Updated Date: Fri, 28 Aug 2026 04:34 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ ਆਮ ਆਦਮੀ ਪਾਰਟੀ ਨੇ ਜਿਨ੍ਹਾਂ ਮੁਲਾਜ਼ਮਾਂ ਦੀਆਂ ਵੋਟਾਂ ਹਾਸਲ ਕਰਕੇ 2022 ਵਿਚ ਸੂਬੇ ਦੀ ਸੱਤਾ ਹਾਸਲ ਕੀਤੀ ਸੀ, ਹੁਣ ਉਨ੍ਹਾਂ ਹੀ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਤੋਂ ਸਰਕਾਰ ਇਨਕਾਰੀ ਹੀ ਨਹੀਂ ਹੋ ਰਹੀ, ਸਗੋਂ ਉਨ੍ਹਾਂ ਪ੍ਰਤੀ ਅੜੀਅਲ ਰੁਖ ਅਪਣਾ ਰਹੀ ਹੈ, ਜੋ ਮੰਦਭਾਗਾ ਵਰਤਾਰਾ ਹੈ। ਇਹ ਵਿਚਾਰ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੇ ਪੁੱਤਰ ਅਤੇ ਕਾਂਗਰਸ ਦੇ ਨੌਜਵਾਨ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਪਿੰਡਾਂ ਦੇ ਦੌਰੇ ਉਪਰੰਤ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਗੁਰਬਾਜ਼ ਸਿੰਘ ਸਿੱਧੂ ਨੇ ਕਿਹਾ ਕਿ ਮੁਲਾਜ਼ਮ ਜਥੇਬੰਦੀਆਂ ਪਿਛਲੇ ਸਮੇਂ ਤੋਂ ਮੁੱਖ ਮੰਤਰੀ ਨਾਲ ਆਪਣੀਆਂ ਮੰਗਾਂ ਸਬੰਧੀ ਮੀਟਿੰਗ ਕਰਨ ਦੀ ਮੰਗ ਕਰ ਰਹੀਆਂ ਹਨ, ਪਰ ਸਰਕਾਰ ਵੱਲੋਂ ਇਸ ਨੂੰ ਲਗਾਤਾਰ ਟਾਲਿਆ ਜਾਂਦਾ ਰਿਹਾ। ਇਸ ਕਾਰਨ ਮੁਲਾਜ਼ਮਾਂ ਨੂੰ ਮਜਬੂਰੀਵੱਸ ਧਰਨੇ ਅਤੇ ਪ੍ਰਦਰਸ਼ਨਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨਾਲ ਮੀਟਿੰਗ ਰੱਖਣ ਤੋਂ ਬਾਅਦ ਵੀ ਸਰਕਾਰ ਨੇ ਅੜੀਅਲ ਰਵੱਈਏ ਕਾਰਨ ਇਸ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਜਿਹੜੀਆਂ ਮੰਗਾਂ ਕਰ ਰਹੇ ਹਨ, ਉਹ ਉਨ੍ਹਾਂ ਦੇ ਹੱਕ ਹਨ। ਡੀਏ ਸਬੰਧੀ ਅਦਾਲਤਾਂ ਵੱਲੋਂ ਵੀ ਸਰਕਾਰ ਨੂੰ ਮੁਲਾਜ਼ਮਾਂ ਨੂੰ ਬਕਾਇਆ ਦੇਣ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ, ਪਰ ਸਰਕਾਰ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਵਿਚ ਵੀ ਆਨਾਕਾਨੀ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਮੁਲਾਜ਼ਮ ਜਥੇਬੰਦੀਆਂ ਨਾਲ ਤੁਰੰਤ ਮੀਟਿੰਗ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨੇ। ਇਸ ਮੌਕੇ ਐਡਵੋਕੇਟ ਗੁਰਤੇਜ ਸਿੰਘ ਭਾਗੀਵਾਂਦਰ, ਜਗਤਾਰ ਨੰਬਰਦਾਰ ਭਾਗੀਵਾਂਦਰ, ਕ੍ਰਿਸ਼ਨ ਯਾਦਵ, ਹੈਪੀ ਬਹਿਮਣ, ਗੁਰਾਦਿੱਤਾ ਸਿੰਘ ਸੀਂਗੋ ਅਤੇ ਦਰਸ਼ਨ ਗਿੱਲ ਆਦਿ ਆਗੂ ਹਾਜ਼ਰ ਸਨ।