ਗੁਰਦੁਆਰਾ ਪ੍ਰਬੰਧਕੀ ਕਮੇਟੀ ਨੇ ਬੇਘਰਿਆਂ ਨੂੰ ਘਰ ਬਣਾ ਕੇ ਦਿੱਤੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਨੇ ਬੇਘਰਿਆਂ ਨੂੰ ਘਰ ਬਣਾ ਕੇ ਦਿੱਤੇ
Publish Date: Sun, 22 Nov 2026 04:21 PM (IST)
Updated Date: Sun, 22 Nov 2026 04:22 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਪਿੰਡ ਕੇਸਰ ਸਿੰਘ ਵਾਲਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਿਆਸਰਿਆਂ ਲਈ ਆਸਰਾ ਬਣ ਰਹੀ ਹੈ। ਗੁਰਦੁਆਰੇ ਦੇ ਪ੍ਰਧਾਨ ਸੁਖਚੈਨ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਨੇ ਐਨਆਰਆਈਜ਼ ਦੀ ਮਦਦ ਨਾਲ ਪਿੰਡ ਕੇਸਰ ਵਾਲਾ ਦੇ ਦੋ ਬੇਘਰਿਆਂ ਨੂੰ ਘਰ ਬਣਾ ਕੇ ਦਿੱਤੇ ਹਨ। ਸਮੁੱਚੀ ਟੀਮ ਨੇ ਦੱਸਿਆ ਕਿ ਅੱਜ ਦੇ ਜ਼ਮਾਨੇ ਵਿੱਚ ਘਰ ਬਣਾਉਣੇ ਬਹੁਤ ਔਖੇ ਹਨ। ਗਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਲਈ ਇਹ ਕੰਮ ਹੋਰ ਵੀ ਔਖਾ ਹੈ। ਇਹਨਾਂ ਹਾਲਾਤਾਂ ਨੂੰ ਸਮਝਦਿਆਂ ਹੋਇਆਂ ਗੁਰਦੁਆਰਾ ਦੀ ਪ੍ਰਬੰਧਕ ਕਮੇਟੀ ਨੇ ਇਹ ਵਡਮੁੱਲਾ ਕਾਰਜ ਕੀਤਾ ਹੈ। ਇਸ ਕਾਰਜ ਵਿਚ ਗੁਰਪ੍ਰੀਤ ਸਿੰਘ ਮਾਂਗਟ, ਗੁਰਮੇਲ ਸਿੰਘ ਫੌਜੀ, ਸਿਕੰਦਰ ਸਿੰਘ, ਮਾਸਟਰ ਸਵਰਨ ਸਿੰਘ, ਮੱਖਣ ਸਿੰਘ, ਜਸਵੀਰ ਸਿੰਘ, ਵਿਜੇ ਕੁਮਾਰ ਪੱਪੂ, ਮਾਸਟਰ ਸਵਰਨ ਸਿੰਘ, ਜਗਮੋਹਣ ਲਾਲ ਐਮਸੀ, ਰਾਮਪਾਲ ਗਰਗ, ਲਖਬੀਰ ਸਿੰਘ, ਜਸਵੀਰ ਸਿੰਘ, ਸੁਖਚੈਨ ਸਿੰਘ ਬੰਟੀ, ਹਰਜਿੰਦਰ ਸਿੰਘ, ਕਮਲਜੀਤ ਸਿੰਘ, ਗੁਰਚਰਨ ਸਿੰਘ ਪਟਵਾਰੀ, ਅੰਮ੍ਰਿਤਪਾਲ ਸਿੰਘ, ਮੇਜਰ ਸਿੰਘ, ਦਰਸ਼ਨ ਸਿੰਘ, ਕਰਨੈਲ ਸਿੰਘ, ਬਿੰਦਰ ਸਿੰਘ, ਬਲਜੀਤ ਸਿੰਘ, ਲਖਵਿੰਦਰ ਸਿੰਘ ਸੈਕਟਰੀ, ਰੇਸ਼ਮ ਸਿੰਘ, ਸੁਖਦੇਵ ਸਿੰਘ ਫੌਜੀ, ਜਰਨੈਲ ਸਿੰਘ, ਸੀਆਈਡੀ ਗੁਰਕੀਰਤ ਸਿੰਘ, ਪ੍ਰਚਾਰਕ ਗਿਆਨੀ ਹਰਦੀਪ ਸਿੰਘ ਬੱਲ੍ਹੋ, ਹਰਮੇਲ ਸਿੰਘ ਧਨੇਸਰ, ਬਹਾਦਰ ਸਿੰਘ ਮਾਂਗਟ, ਬਿੱਕਰ ਸਿੰਘ, ਬਿੰਦਰ ਸਿੰਘ ਆਦਿ ਨੇ ਯੋਗਦਾਨ ਪਾਇਆ।