ਸੰਤਾਂ ਦਾ ਜੀਵਨ ਸੇਵਾ ਤੇ ਸਿਮਰਨ ਦੀ ਪ੍ਰੇਰਨਾ ਦਿੰਦਾ ਹੈ: ਜੀਦਾ ਸੰਤਾਂ ਦਾ ਜੀਵਨ ਸੇਵਾ ਤੇ ਸਿਮਰਨ ਦੀ ਪ੍ਰੇਰਨਾ ਦਿੰਦਾ ਹੈ: ਜੀਦਾ
Publish Date: Sat, 31 Oct 2026 04:27 PM (IST)
Updated Date: Sat, 31 Oct 2026 04:29 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਹਲਕਾ ਮੌੜ ਦੇ ਪਿੰਡ ਬਦਿਆਲਾ ਵਿਖੇ ਸੰਤ ਬਾਬਾ ਫ਼ਤਿਹ ਸਿੰਘ ਜੀ ਦੀ 54ਵੀਂ ਬਰਸੀ ਮੌਕੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿਚ ਲੋਕ ਸਭਾ ਹਲਕਾ ਬਠਿੰਡਾ ਦੇ ਇੰਚਾਰਜ ਤੇ ਪੰਜਾਬ ਸ਼ੂਗਰਫੈੱਡ ਦੇ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਸੰਤ ਬਾਬਾ ਫ਼ਤਿਹ ਸਿੰਘ ਜੀ ਨੂੰ ਸਤਿਕਾਰ ਸਹਿਤ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਸੰਤ ਬਾਬਾ ਫ਼ਤਿਹ ਸਿੰਘ ਜੀ ਪੰਜਾਬੀ ਸੂਬੇ ਦੇ ਬਾਨੀ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਦਾ ਜੀਵਨ ਪੰਜਾਬ, ਸਮਾਜ ਅਤੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਰਿਹਾ। ਅਜਿਹੀਆਂ ਮਹਾਨ ਸ਼ਖ਼ਸੀਅਤਾਂ ਵੱਲੋਂ ਸਮਾਜ ਅਤੇ ਪੰਜਾਬ ਲਈ ਪਾਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੰਤ ਮਹਾਂਪੁਰਸ਼ਾਂ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਸਰੋਤ ਹੁੰਦਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸੇਵਾ, ਸਿਮਰਨ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਭਲਾਈ ਦੇ ਰਾਹ ’ਤੇ ਚੱਲਣ ਦਾ ਸੰਦੇਸ਼ ਦਿੰਦੀਆਂ ਹਨ। ਸੰਤਾਂ ਵੱਲੋਂ ਦਰਸਾਇਆ ਮਾਰਗ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਚਾਨਣ ਮੁਨਾਰੇ ਦਾ ਕੰਮ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਸੰਤ ਬਾਬਾ ਫ਼ਤਿਹ ਸਿੰਘ ਜੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦਾ ਜੀਵਨ ਅਤੇ ਵਿਚਾਰਧਾਰਾ ਸਦਾ ਸਮਾਜ ਨੂੰ ਸੇਵਾ, ਸਿਮਰਨ, ਸਦਭਾਵਨਾ ਅਤੇ ਮਨੁੱਖਤਾ ਦੀ ਭਲਾਈ ਲਈ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣਾ ਹੀ ਅਜਿਹੇ ਮਹਾਨ ਸੰਤਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਅੰਤ ਵਿੱਚ ਨਵਦੀਪ ਸਿੰਘ ਜੀਦਾ ਨੇ ਸੰਤ ਬਾਬਾ ਫ਼ਤਿਹ ਸਿੰਘ ਜੀ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਉਨ੍ਹਾਂ ਦੀ ਪਵਿੱਤਰ ਯਾਦ ਨੂੰ ਸਿਜਦਾ ਕੀਤਾ।