ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ
Publish Date: Tue, 29 Sep 2026 04:15 PM (IST)
Updated Date: Tue, 29 Sep 2026 04:18 PM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਸੰਗਤ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਸੰਗਤ ਮੰਡੀ ਵਿਖੇ ਡਾ. ਗੁਰਮੇਲ ਕਾਲੜਾ ਦੇ ਹਸਪਤਾਲ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ, ਸੰਘਰਸ਼ ਅਤੇ ਵਿਚਾਰਧਾਰਾ ਨੂੰ ਯਾਦ ਕੀਤਾ ਗਿਆ। ਸਮਾਗਮ ਦੌਰਾਨ ਬਲਾਕ ਪ੍ਰਧਾਨ ਗੁਰਦੀਪ ਸਿੰਘ ਘੁੱਦਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਹਰ ਵਿਅਕਤੀ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਉਨ੍ਹਾਂ ਵੱਲੋਂ ਦਰਸਾਏ ਸਿਧਾਂਤਾਂ ’ਤੇ ਪਹਿਰਾ ਦੇਵੇ ਤੇ ਨੌਜਵਾਨ ਪੀੜ੍ਹੀ ਨੂੰ ਵੀ ਉਨ੍ਹਾਂ ਦੇ ਜੀਵਨ ਤੇ ਵਿਚਾਰਾਂ ਤੋਂ ਜਾਣੂ ਕਰਵਾਇਆ ਜਾਵੇ। ਇਸ ਮੌਕੇ ਡਾ. ਗੁਰਮੇਲ ਕਾਲੜਾ, ਡਾ. ਨਿਰਮਲ ਸਿੰਘ ਫੱਲੜ, ਡਾ. ਤਰਸੇਮ ਲਾਲ ਪਥਰਾਲਾ, ਵੈਦ ਜਗਦੇਵ ਸਿੰਘ ਕੋਟਗੁਰੂ, ਡਾ. ਸੁਖਵਿੰਦਰ ਸਿੰਘ ਸੰਗਤ, ਡਾ. ਬੰਤ ਸਿੰਘ ਸੰਗਤ, ਡਾ. ਜਸਵੀਰ ਸਿੰਘ, ਡਾ. ਹੁਕਮ ਸਿੰਘ, ਡਾ. ਮੱਖਣ ਰਾਮ ਸੰਗਤ, ਡਾ. ਕੁਲਵੰਤ ਰਾਮ, ਡਾ. ਸਤਪਾਲ ਸਿੰਘ ਪੱਕਾ ਕਲਾਂ, ਅਰਸ਼ਦੀਪ ਪਥਰਾਲਾ, ਕਾਕਾ ਹਰਜੋਤ ਸਿੰਘ, ਡਾ. ਸ਼ਰਨਜੀਤ ਸਿੰਘ ਸਮੇਤ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਬਲਾਕ ਸੰਗਤ ਦੇ ਹੋਰ ਮੈਂਬਰ ਹਾਜ਼ਰ ਸਨ।