ਦਿ ਮਿਲੇਨੀਅਮ ਸਕੂਲ ’ਚ ਮਨਾਇਆ ਆਜ਼ਾਦੀ ਦਿਵਸ ਦ ਮਿਲੇਨੀਅਮ ਸਕੂਲ ਵੱਲੋਂ ਦੇਸ਼ ਭਗਤੀ ਦੇ ਜਜ਼ਬੇ ਨਾਲ ਅਜ਼ਾਦੀ ਦਿਵਸ ਮਨਾਇਆ ਗਿਆ
Publish Date: Sun, 16 Aug 2026 04:36 PM (IST)
Updated Date: Mon, 17 Aug 2026 04:00 AM (IST)
ਦਵਿੰਦਰ ਸਿੰਘ ਮਾਨ , ਪੰਜਾਬੀ ਜਾਗਰਣ ਕੋਟ ਫੱਤਾ : ਦਿ ਮਿਲੇਨੀਅਮ ਸਕੂਲ ਬਠਿੰਡਾ ਵੱਲੋਂ ਆਜ਼ਾਦੀ ਦਿਵਸ ਬੜੇ ਹੀ ਦੇਸ਼ ਭਗਤੀ ਭਰੇ ਜਜ਼ਬੇ, ਉਤਸ਼ਾਹ ਅਤੇ ਮਾਣ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਵਿਸ਼ੇਸ਼ ਸਭਾ ਨੇ ਸਮਾਗਮ ਨੂੰ ਜੀਵੰਤ ਬਣਾ ਦਿੱਤਾ। ਵਿਦਿਆਰਥੀਆਂ ਨੇ ਦੇਸ਼ ਭਗਤੀ ਸਕਿੱਟ ਰਾਹੀਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਦਰਸਾਉਂਦਿਆਂ ਆਜ਼ਾਦੀ ਦੀ ਅਸਲ ਭਾਵਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਕਰਵਾਏ ਦੇਸ਼ ਭਗਤੀ ਕੁਇਜ਼ ਰਾਹੀਂ ਵਿਦਿਆਰਥੀਆਂ ਨੂੰ ਭਾਰਤ ਦੇ ਆਜ਼ਾਦੀ ਸੰਗਰਾਮ, ਰਾਸ਼ਟਰੀ ਚਿੰਨ੍ਹਾਂ ਅਤੇ ਮਹੱਤਵਪੂਰਨ ਇਤਿਹਾਸਕ ਘਟਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਦੌਰਾਨ ਇੰਟਰ-ਹਾਊਸ ਗਾਇਨ, ਡਾਂਸ, ਸੋਲੋ ਲੋਕ ਨਾਚ ਅਤੇ ਲੋਕ ਕਲਾ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਬਠਿੰਡਾ ਸਟੇਡੀਅਮ ਵਿਖੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸ਼ਾਨਦਾਰ ਭੰਗੜੇ ਨੇ ਸਮਾਗਮ ਵਿੱਚ ਪੰਜਾਬੀ ਸੱਭਿਆਚਾਰ ਅਤੇ ਜੋਸ਼ ਦਾ ਰੰਗ ਭਰ ਦਿੱਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੀ ਪ੍ਰਿੰਸੀਪਲ ਡਾ. ਸੁਰਭੀ ਜੋਸ਼ੀ ਨੇ ਕਿਹਾ ਕਿ “ਆਜ਼ਾਦੀ ਸਿਰਫ਼ ਇੱਕ ਅਧਿਕਾਰ ਨਹੀਂ, ਸਗੋਂ ਇੱਕ ਜ਼ਿੰਮੇਵਾਰੀ ਵੀ ਹੈ।” ਉਨ੍ਹਾਂ ਵਿਦਿਆਰਥੀਆਂ ਨੂੰ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਦਿਆਂ ਜ਼ਿੰਮੇਵਾਰ, ਦਿਆਲੂ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਵਾਲੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਸਮਾਗਮ ਏਕਤਾ, ਦੇਸ਼ ਭਗਤੀ ਅਤੇ ਮਾਣ ਦੀ ਭਾਵਨਾ ਨਾਲ ਸੰਪੰਨ ਹੋਇਆ।