ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ
Publish Date: Sat, 12 Sep 2026 04:07 PM (IST)
Updated Date: Sat, 12 Sep 2026 04:07 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਬਠਿੰਡਾ ਦੀ ਮਹੀਨਾਵਾਰ ਮੀਟਿੰਗ ਟੀਚਰ ਹੋਮ ਬਠਿੰਡਾ ਵਿਖੇ ਜ਼ਿਲ੍ਹਾ ਪ੍ਰਧਾਨ ਡਾ. ਮੇਵਾ ਸਿੰਘ ਬਰਾੜ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਜੱਥੇਬੰਦਕ ਮਾਮਲਿਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਜੱਥੇਬੰਦੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਸਬੰਧੀ ਵਿਚਾਰ ਪੇਸ਼ ਕੀਤੇ ਗਏ। ਮੀਟਿੰਗ ਵਿਚ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਦਰਪੇਸ਼ ਵੱਖ-ਵੱਖ ਮੁਸ਼ਕਿਲਾਂ ਅਤੇ ਸਮੱਸਿਆਵਾਂ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰ ਲੰਮੇ ਸਮੇਂ ਤੋਂ ਲੋਕਾਂ ਨੂੰ ਆਪਣੇ ਪੱਧਰ ’ਤੇ ਸਿਹਤ ਸੇਵਾਵਾਂ ਪ੍ਰਦਾਨ ਕਰਦੇ ਆ ਰਹੇ ਹਨ ਅਤੇ ਪੇਂਡੂ ਤੇ ਦੂਰ-ਦੁਰਾਡੇ ਇਲਾਕਿਆਂ ਵਿਚ ਲੋਕਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਮੌਕੇ ਪ੍ਰੈਕਟੀਸ਼ਨਰਾਂ ਨਾਲ ਸਬੰਧਤ ਵੱਖ-ਵੱਖ ਜੱਥੇਬੰਦਕ ਅਤੇ ਸਰਕਾਰੀ ਪੱਧਰ ਦੇ ਮਸਲਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪ੍ਰੈਕਟੀਸ਼ਨਰਾਂ ਦੀਆਂ ਜਾਇਜ਼ ਮਗਾਂ ਨੂੰ ਸਰਕਾਰ ਵੱਲੋਂ ਗੰਭੀਰਤਾ ਨਾਲ ਵਿਚਾਰਿਆ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨਾਲ ਸਬੰਧਤ ਮਸਲਿਆਂ ਦਾ ਗੱਲਬਾਤ ਰਾਹੀਂ ਜਲਦ ਹੱਲ ਕੱਢਿਆ ਜਾਣਾ ਚਾਹੀਦਾ ਹੈ ਅਤੇ ਪ੍ਰੈਕਟੀਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਜਾਇਜ਼ ਮੰਗਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਪ੍ਰੈਕਟੀਸ਼ਨਰ ਜੱਥੇਬੰਦੀ ਵਿਚਕਾਰ ਸਾਰਥਕ ਗੱਲਬਾਤ ਰਾਹੀਂ ਇਨ੍ਹਾਂ ਮਸਲਿਆਂ ਦਾ ਸਥਾਈ ਹੱਲ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੱਥੇਬੰਦੀ ਆਪਣੇ ਮੈਂਬਰਾਂ ਦੇ ਹੱਕਾਂ ਅਤੇ ਹਿੱਤਾਂ ਲਈ ਹਮੇਸ਼ਾ ਆਵਾਜ਼ ਬੁਲੰਦ ਕਰਦੀ ਰਹੇਗੀ। ਮੀਟਿੰਗ ਦੀ ਸਟੇਜ ਕਾਰਵਾਈ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ਡਾ. ਮਨਪ੍ਰੀਤ ਸਿੰਘ ਬੁਰਜ ਡੱਲਾ ਵੱਲੋਂ ਜੱਥੇਬੰਦਕ ਮਾਮਲਿਆਂ, ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਸਮੱਸਿਆਵਾਂ ਅਤੇ ਭਵਿੱਖ ਦੀਆਂ ਜੱਥੇਬੰਦਕ ਗਤੀਵਿਧੀਆਂ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਇਸ ਮੌਕੇ ਜ਼ਿਲ੍ਹਾ ਕੈਸ਼ੀਅਰ ਡਾ. ਭੁਪਿੰਦਰ ਸਿੰਘ ਗੁਰੂਸਰ, ਜ਼ਿਲ੍ਹਾ ਸਹਾਇਕ ਕੈਸ਼ੀਅਰ ਡਾ. ਪਰਗਟ ਸਿੰਘ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਡਾ. ਨਛੱਤਰ ਸਿੰਘ ਨਥੇਹਾ, ਜ਼ਿਲ੍ਹਾ ਸਹਾਇਕ ਸਕੱਤਰ ਡਾ. ਚਰਨਜੀਤ ਸਿੰਘ ਮੌੜ, ਜ਼ਿਲ੍ਹਾ ਕਮੇਟੀ ਮੈਂਬਰ ਡਾ. ਰਵਿੰਦਰ ਸਿੰਘ ਬਾਂਡੀ, ਡਾ. ਨਿਰਭੈ ਸਿੰਘ ਧਨੋਆ ਬਲਾਕ ਭਗਤਾ ਦੇ ਪ੍ਰਧਾਨ, ਬਲਾਕ ਨਥਾਣਾ ਦੇ ਪ੍ਰਧਾਨ ਡਾ. ਹਰਜੀਤ ਸਿੰਘ ਪੂਹਲਾ, ਬਲਾਕ ਭੁੱਚੋ ਦੇ ਪ੍ਰਧਾਨ ਡਾ. ਜਸਵੀਰ ਸਿੰਘ ਸੰਧੂ, ਬਲਾਕ ਬਠਿੰਡਾ-2 ਦੇ ਜਨਰਲ ਸਕੱਤਰ ਡਾ. ਹੈਪੀ ਸਿੰਘ ਕਲੇਰ, ਬਲਾਕ ਗੋਨਿਆਣਾ ਦੇ ਜਨਰਲ ਸਕੱਤਰ ਡਾ. ਗੁਰਤੇਜ ਸਿੰਘ ਜੀਦਾ, ਬਲਾਕ ਤਲਵੰਡੀ ਸਾਹਿਬ ਦੇ ਪ੍ਰਧਾਨ ਡਾ. ਗੁਰਮੇਲ ਸਿੰਘ ਘਈ, ਬਲਾਕ ਸੰਗਤ ਦੇ ਜਨਰਲ ਸਕੱਤਰ ਡਾ. ਤਰਸੇਮ ਚੰਦ ਪੱਥਰਾਲਾ ਅਤੇ ਬਲਾਕ ਸੰਗਤ ਦੇ ਚੇਅਰਮੈਨ ਡਾ. ਨਿਰਮਲ ਸਿੰਘ ਫੱਲੜ ਆਦਿ ਹਾਜ਼ਰ ਸਨ।