ਦਰਜਨਾਂ ਨੌਜਵਾਨਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ ਦਰਜਨਾਂ ਨੌਜਵਾਨਾਂ ਦੇ ਭਾਜਪਾ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ
Publish Date: Mon, 24 Aug 2026 03:59 PM (IST)
Updated Date: Mon, 24 Aug 2026 04:00 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਰਾਮਾਂ ਮੰਡੀ, ਹਲਕਾ ਤਲਵੰਡੀ ਸਾਬੋ ਅਧੀਨ ਰਾਮਾਂ ਮੰਡੀ ਦੇ ਵਾਰਡ ਨੰਬਰ 3 ਵਿਖੇ ਅੱਜ ਹੋਈ ਮੀਟਿੰਗ ਦੌਰਾਨ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਦਰਜਨਾਂ ਪਰਿਵਾਰਾਂ ਨੇ ਭਾਜਪਾ ਅਤੇ ਕੇਂਦਰ ਸਰਕਾਰ ਦੀਆਂ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ਼ਾਮਲ ਹੋਏ ਪਰਿਵਾਰਾਂ ਦਾ ਭਾਜਪਾ ਦੇ ਹਲਕਾ ਇੰਚਾਰਜ ਨਵਜੋਤ ਸਿੰਘ ਗੁਣੀ ਗਾਟਵਾਲੀ ਵੱਲੋਂ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ। ਇਸ ਮੌਕੇ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਕਿਹਾ ਕਿ ਦੇਸ਼ ਦੇ ਵਿਕਾਸ ਨੂੰ ਨਵੀਂ ਗਤੀ ਦੇਣ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਹਰ ਵਰਗ ਦੀ ਭਲਾਈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਕਾਸ ਦੀ ਲੀਹ ’ਤੇ ਤੇਜ਼ੀ ਨਾਲ ਅੱਗੇ ਲਿਜਾਣ ਲਈ ਕੇਂਦਰ ਅਤੇ ਸੂਬੇ ਵਿਚ ਇਕੋ ਵਿਚਾਰਧਾਰਾ ਵਾਲੀ ਡਬਲ ਇੰਜਣ ਸਰਕਾਰ ਜ਼ਰੂਰੀ ਹੈ। ਇਸ ਨਾਲ ਸੂਬੇ ਵਿਚ ਉਦਯੋਗ, ਰੁਜ਼ਗਾਰ ਦੇ ਮੌਕੇ, ਸੜਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਵਿਸਥਾਰ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੰਜਾਬ ਦੀ ਤਰੱਕੀ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਭਾਜਪਾ ਨੌਜਵਾਨਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਲਈ ਵਚਨਬੱਧ ਹੈ। ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸ੍ਰੀ ਕੁਰੂ, ਬਹਾਦਰ ਕੁਮਾਰ, ਮੋਂਟੀ ਕੁਮਾਰ, ਕਰਨ ਕੁਮਾਰ, ਸੰਦੀਪ ਕੁਮਾਰ, ਤਰੁਨ ਕੁਮਾਰ, ਗਗਨ, ਮਨੀਸ਼ ਕੁਮਾਰ, ਦੀਪਕ ਕੁਮਾਰ, ਜੱਜ ਸਿੰਘ, ਅਮਨ ਕੁਮਾਰ, ਬਾਬੂ, ਹਨੀ, ਸਰਬ ਅਤੇ ਰਵਿੰਦਰ ਕੁਮਾਰ ਸਮੇਤ ਹੋਰ ਨੌਜਵਾਨ ਤੇ ਉਨ੍ਹਾਂ ਦੇ ਪਰਿਵਾਰ ਸ਼ਾਮਲ ਸਨ। ਗੁਣੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਰਾਮਾਂ ਮੰਡੀ ਅਤੇ ਪੂਰੇ ਹਲਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਮਿਲ ਕੇ ਲੋਕਾਂ ਤੱਕ ਲਗਾਤਾਰ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਸਮਾਗਮ ਦੀ ਸਫਲਤਾ ਲਈ ਹਰਦੀਪ ਸਿੰਘ, ਅਮਰਿੰਦਰ ਸਿੰਘ, ਮਨਦੀਪ ਸਿੰਘ, ਹਰਭਜਨ ਸਿੰਘ, ਰੋਮੀ ਸਮਰਾ ਰਾਮਸਰਾ, ਅੰਮ੍ਰਿਤਪਾਲ ਔਲਖ ਅਤੇ ਸਮੁੱਚੀ ਟੀਮ ਐਨਜੀਜੀ ਦਾ ਧੰਨਵਾਦ ਕੀਤਾ।