- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰੋਗਰਾਮ ਦੌਰਾਨ ਜਦੋਂ ਰਾਜਾ ਵੜਿੰਗ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨ ਲੱਗੇ ਸਨ ਤਾਂ ਹੇਠਾਂ ਖੜ੍ਹੇ ਕਾਂਗਰਸੀ ਵਰਕਰਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਰਾਜਾ ਵੜਿੰਗ ਨੇ ਨਾਅਰੇਬਾਜ਼ੀ ਕਰ ਰਹੇ ਇਕ ਨੌਜਵਾਨ ਨੂੰ ਮੰਚ 'ਤੇ ਬੁਲਾਇਆ ਅਤੇ ਉਸ ਨੂੰ ਮਾਈਕ ਦੇ ਕੇ ਨਾਅਰੇ ਲਗਾਉਣ ਲਈ ਕਿਹਾ।

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਕਾਂਗਰਸ ਦੇ ‘ਹਰ ਬੂਥ ਮਜ਼ਬੂਤ’ ਮੁਹਿੰਮ ਤਹਿਤ ਸੋਮਵਾਰ ਨੂੰ ਗੋਨਿਆਣਾ ਨੇੜੇ ਇਕ ਰਿਜ਼ੋਰਟ ਵਿੱਚ ਕਰਵਾਏ ਗਏ ਪ੍ਰੋਗਰਾਮ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿਚ ਨਾਅਰੇਬਾਜ਼ੀ ਕਰਨ ਵਾਲੇ ਨੌਜਵਾਨ ਖਿਲਾਫ਼ ਨਸ਼ਾ ਤਸਕਰੀ ਦਾ ਮਾਮਲਾ ਦਰਜ ਸੀ। ਮਾਨਸਾ ਜ਼ਿਲ੍ਹੇ ਨਾਲ ਸਬੰਧਤ ਉਕਤ ਨੌਜਵਾਨ 'ਤੇ 506 ਗ੍ਰਾਮ ਚਿੱਟਾ (ਹੈਰੋਇਨ) ਬਰਾਮਦਗੀ ਦੇ ਮਾਮਲੇ ਵਿੱਚ ਐਨਡੀਪੀਐਸ ਐਕਟ ਤਹਿਤ ਸਾਲ 2025 ਵਿਚ ਕੇਸ ਦਰਜ ਕੀਤਾ ਹੋਇਆ ਸੀ। ਪ੍ਰੋਗਰਾਮ ਦੌਰਾਨ ਜਦੋਂ ਰਾਜਾ ਵੜਿੰਗ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨ ਲੱਗੇ ਸਨ ਤਾਂ ਹੇਠਾਂ ਖੜ੍ਹੇ ਕਾਂਗਰਸੀ ਵਰਕਰਾਂ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਰਾਜਾ ਵੜਿੰਗ ਨੇ ਨਾਅਰੇਬਾਜ਼ੀ ਕਰ ਰਹੇ ਇਕ ਨੌਜਵਾਨ ਨੂੰ ਮੰਚ 'ਤੇ ਬੁਲਾਇਆ ਅਤੇ ਉਸ ਨੂੰ ਮਾਈਕ ਦੇ ਕੇ ਨਾਅਰੇ ਲਗਾਉਣ ਲਈ ਕਿਹਾ। ਨੌਜਵਾਨ ਨੇ ਮੰਚ ਤੋਂ ਕਾਂਗਰਸ ਅਤੇ ਚੰਨੀ ਦੇ ਸਮਰਥਨ ਵਿੱਚ ਨਾਅਰੇ ਲਗਾਏ। ਬਾਅਦ ਵਿੱਚ ਇਸ ਨੌਜਵਾਨ ਦੀ ਪਛਾਣ ਕਮਲਦੀਪ ਸਿੰਘ ਪੁੱਤਰ ਸੁਖਪਾਲ ਸਿੰਘ ਵਾਸੀ ਪਿੰਡ ਫ਼ਤਿਹਪੁਰ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ) ਸੈਕਟਰ-79 ਮੋਹਾਲੀ ਵੱਲੋਂ ਮਈ 2025 ਵਿੱਚ ਕਮਲਦੀਪ ਸਿੰਘ ਖ਼ਿਲਾਫ਼ 506 ਗ੍ਰਾਮ ਚਿੱਟਾ ਬਰਾਮਦ ਹੋਣ ਦੇ ਮਾਮਲੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਸੂਤਰਾਂ ਅਨੁਸਾਰ ਗ੍ਰਿਫ਼ਤਾਰੀ ਤੋਂ ਬਾਅਦ ਕਮਲਦੀਪ ਸਿੰਘ ਨੂੰ ਪਹਿਲਾਂ ਬਠਿੰਡਾ ਜੇਲ੍ਹ ਭੇਜਿਆ ਗਿਆ ਸੀ। ਇਸ ਤੋਂ ਬਾਅਦ ਸਤੰਬਰ 2025 ਵਿੱਚ ਉਸ ਨੂੰ ਪਟਿਆਲਾ ਜੇਲ੍ਹ ਤਬਦੀਲ ਕਰ ਦਿੱਤਾ ਗਿਆ। ਦਸੰਬਰ 2025 ਵਿੱਚ ਉਸ ਨੂੰ ਮਾਨਸਾ ਜੇਲ੍ਹ ਭੇਜਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮਾਰਚ 2026 ਵਿੱਚ ਉਹ ਮਾਨਸਾ ਜੇਲ੍ਹ ਤੋਂ ਰਿਹਾਅ ਹੋਇਆ ਸੀ। ਇਸ ਘਟਨਾਕ੍ਰਮ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾ ਸ਼ੁਰੂ ਹੋ ਗਈ ਹੈ। ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਲੋਕਾਂ ਵੱਲੋਂ ਸਵਾਲ ਉਠਾਏ ਜਾ ਰਹੇ ਹਨ ਕਿ ਮੰਚ 'ਤੇ ਬੁਲਾਏ ਗਏ ਨੌਜਵਾਨ ਦੇ ਪਿਛੋਕੜ ਬਾਰੇ ਪ੍ਰੋਗਰਾਮ ਦੇ ਪ੍ਰਬੰਧਕਾਂ ਨੂੰ ਜਾਣਕਾਰੀ ਸੀ ਜਾਂ ਨਹੀਂ। ਕੁਝ ਲੋਕ ਇਸ ਮਾਮਲੇ ਨੂੰ ਸਿਆਸੀ ਵਿਵਾਦ ਦੇ ਰੂਪ ਵਿੱਚ ਵੀ ਦੇਖ ਰਹੇ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਦਾ ਕਹਿਣਾ ਸੀ ਕਿ ਇਹ ਸਾਰੀ ਕਾਰਵਾਈ ਗਿਣੀ ਮਿਥੀ ਸਾਜਿਸ਼ ਦਾ ਹੀ ਨਤੀਜਾ ਹੈ। ਹਾਲਾਂਕਿ ਇਸ ਮਾਮਲੇ ਸਬੰਧੀ ਕਾਂਗਰਸ ਵੱਲੋਂ ਅਜੇ ਤਕ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।।