ਪ੍ਰਭਾਤ ਫੇਰੀ ਦਾ ਗੁਰਦੁਆਰਾ ਸਾਹਿਬ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਪ੍ਰਭਾਤ ਫੇਰੀ ਦਾ ਗੁਰਦੁਆਰਾ ਸਾਹਿਬ ਪਹੁੰਚਣ ਤੇ ਭਰਵਾ ਸਵਾਗਤ ਕੀਤਾ
Publish Date: Sun, 22 Nov 2026 04:25 PM (IST)
Updated Date: Sun, 22 Nov 2026 04:28 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਸਬੰਧੀ ਸ਼ੁਰੂ ਕੀਤੀ ਗਈ ਪ੍ਰਭਾਤ ਫੇਰੀ ਅੱਜ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਭਗਤਾ ਭਾਈ ਵਿਖੇ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ, ਜਿੱਥੇ ਵੱਡੀ ਗਿਣਤੀ ਇਕੱਤਰ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਧਾਰਮਿਕ ਸਮਾਗਮ ਦੌਰਾਨ ਗਿਆਨੀ ਸੁਖਦੇਵ ਸਿੰਘ ਭਗਤਾ ਕੀਰਤਨੀ ਜੱਥਾ ਨੇ ਸ੍ਰੀ ਗੁਰੂ ਨਾਨਕ ਦੇਵ ਦੇ ਜੀਵਨ ਸਬੰਧੀ ਚਾਨਣਾ ਪਾਉਂਦੇ ਸੰਗਤਾਂ ਨੂੰ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਇਸ ਸਮੇਂ ਜਤਿੰਦਰ ਸਿੰਘ ਭੱਲਾ ਚੇਅਰਮੈਨ ਨਗਰ ਸੁਧਾਰ ਟਰੱਸਟ ਬਠਿੰਡਾ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਅਵਤਾਰ ਦਿਵਸ ਸਬੰਧੀ ਕੱਢੀ ਜਾਂ ਰਹੀ ਸੋਭਾ ਯਾਤਰਾ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਸਮਾਗਮ ਦੌਰਾਨ ਗੁਰਦੁਆਰਾ ਕਮੇਟੀ ਵੱਲੋਂ ਕਰੀਬ ਦਸ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ। ਕਮੇਟੀ ਪ੍ਰਧਾਨ ਮਾਸਟਰ ਜਸਪਾਲ ਸਿੰਘ ਨੇ ਪਹੁੰਚੀਆਂ ਸਖਸੀਅਤਾਂ ਦਾ ਧੰਨਵਾਦ ਕੀਤਾ। ਇਸ ਸਮੇਂ ਵੱਖ ਵੱਖ ਸਖਸੀਅਤਾਂ ਜੱਥੇਦਾਰ ਫੁੰਮਣ ਸਿੰਘ ਭਗਤਾ ਮੈਂਬਰ ਸ੍ਰੋਮਣੀ ਕਮੇਟੀ, ਰਾਮ ਸਿੰਘ ਸੇਵਾ ਮੁਕਤ ਏਐੱਸਆਈ, ਬਲਜਿੰਦਰ ਸਿੰਘ ਸੇਵਾ ਮੁਕਤ ਏਐੱਸਆਈ, ਲਖਵੀਰ ਸਿੰਘ ਬੰਗਾ, ਕਰਨੈਲ ਸਿੰਘ ਬੰਗਾ, ਬਿਕਰਮ ਸਿੰਘ ਨੰਬਰਦਾਰ, ਗਿਆਨੀ ਬਲਦੇਵ ਸਿੰਘ ਭਗਤਾ, ਮੰਗਲਜੀਤ ਸਿੰਘ ਤੇ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।