ਪੰਜਾਬ ਦੀ ਹਕੀਕਤ ਇਸ਼ਤਿਹਾਰਾਂ ਦੇ ਪਰਦੇ ਹੇਠ ਨਹੀਂ ਲੁਕ ਸਕਦੀ : ਸਿੱਧੂ, ਕੋਟ ਫੱਤਾ ਪੰਜਾਬ ਦੀ ਹਕੀਕਤ ਇਸ਼ਤਿਹਾਰਾਂ ਦੇ ਪਰਦੇ ਹੇਠ ਨਹੀਂ ਲੁਕ ਸਕਦੀ: ਕਾਂਗਰਸ
Publish Date: Wed, 09 Sep 2026 06:18 PM (IST)
Updated Date: Thu, 10 Sep 2026 04:02 AM (IST)
ਫੋਟੋ : 8, 9 ਕੈਪ਼ਸਨ : ਕਿਸਾਨ ਕਾਂਗਰਸ ਜ਼ਿਲ੍ਹਾ ਬਠਿੰਡਾ ਦੇ ਚਾਨਣ ਸਿੱਧੂ ਕੈਪਸ਼ਨ : ਕਿਸਾਨ ਕਾਂਗਰਸ ਦੇ ਦਫਤਰ ਇੰਚਾਰਜ ਮਨਜੀਤ ਸਿੰਘ ਕੋਟ ਫੱਤਾ ਦਵਿੰਦਰ ਸਿੰਘ ਮਾਨ, ਕੋਟ ਫੱਤਾ, ਪੰਜਾਬੀ ਜਾਗਰਣ : ਕਿਸਾਨ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਚਾਨਣ ਸਿੰਘ ਸਿੱਧੂ ਅਤੇ ਕਿਸਾਨ ਕਾਂਗਰਸ ਦੇ ਦਫ਼ਤਰ ਇੰਚਾਰਜ ਮਨਜੀਤ ਸਿੰਘ ਕੋਟ ਫੱਤਾ ਨੇ ਪੰਜਾਬ |ਚ ਨਸ਼ਿਆਂ ਦੇ ਮੁੱਦੇ ’ਤੇ ਸਵਾਲ ਚੁੱਕਣ ਵਾਲੇ ਲੋਕਾਂ ਨਾਲ ਕਥਿਤ ਮਾੜੇ ਰਵੱਈਏ ਨੂੰ ਲੈ ਕੇ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ। ਆਗੂਆਂ ਨੇ ਕਿਹਾ ਕਿ ਸੰਗਰੂਰ ਦੇ ਪਿੰਡ ਤੂਰਬਣਜਾਰਾ ਵਿਚ ਨਸ਼ਿਆਂ ਦੇ ਮੁੱਦੇ ’ਤੇ ਮੰਤਰੀ ਨੂੰ ਸਵਾਲ ਕਰਨ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਅਤੇ ਪਿੰਡ ਸ਼ੇਰੋਂ ਦੇ ਮੋਹਣਜੀਤ ਸਿੰਘ ਵੱਲੋਂ ਪੁਲਿਸ ਹਿਰਾਸਤ ਦੌਰਾਨ ਤਸ਼ੱਦਦ ਦੇ ਲਾਏ ਗਏ ਦੋਸ਼ਾਂ ਨੇ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮੋਹਣਜੀਤ ਸਿੰਘ ਸਰਕਾਰ ਨੂੰ ਡੇਗਣ ਲਈ ਨਹੀਂ, ਸਗੋਂ ਨਸ਼ਿਆਂ ਦੇ ਮੁੱਦੇ ’ਤੇ ਮੁੱਖ ਮੰਤਰੀ ਤੋਂ ਸਵਾਲ ਕਰਨ ਲਈ ਕਾਲਾ ਝੰਡਾ ਲੈ ਕੇ ਪਹੁੰਚਿਆ ਸੀ। ਉਨ੍ਹਾਂ ਸਵਾਲ ਕੀਤਾ ਕਿ ਜੋ ਮੁੱਖ ਮੰਤਰੀ ਵਿਰੋਧੀ ਧਿਰ ਵਿਚ ਰਹਿੰਦਿਆਂ ਲੋਕਾਂ ਨੂੰ ਸਰਕਾਰ ਤੋਂ ਸਵਾਲ ਪੁੱਛਣ ਲਈ ਪ੍ਰੇਰਿਤ ਕਰਦੇ ਰਹੇ, ਉਹੀ ਸੱਤਾ ਵਿਚ ਆ ਕੇ ਲੋਕਾਂ ਦੇ ਸਵਾਲਾਂ ਤੋਂ ਕਿਉਂ ਘਬਰਾ ਰਹੇ ਹਨ? ਕਾਂਗਰਸੀ ਆਗੂਆਂ ਨੇ ਕਿਹਾ ਕਿ ਇਕ ਪਾਸੇ ਇਸ਼ਤਿਹਾਰਾਂ ਰਾਹੀਂ ਪੰਜਾਬ ਨੂੰ ਨਸ਼ਾ ਮੁਕਤ ਅਤੇ ਖੁਸ਼ਹਾਲ ਦਿਖਾਇਆ ਜਾ ਰਿਹਾ ਹੈ, ਜਦਕਿ ਦੂਜੇ ਪਾਸੇ ਜ਼ਮੀਨੀ ਹਕੀਕਤ ਵੱਖਰੀ ਨਜ਼ਰ ਆ ਰਹੀ ਹੈ। ਉਨ੍ਹਾਂ ਸਰਕਾਰ ਤੋਂ ਇਸ਼ਤਿਹਾਰਾਂ ਰਾਹੀਂ ਖੁਸ਼ਹਾਲੀ ਦਾ ਝੂਠਾ ਪ੍ਰਚਾਰ ਬੰਦ ਕਰਕੇ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਸਵਾਲ ਪੁੱਛਣਾ ਹਰ ਨਾਗਰਿਕ ਦਾ ਹੱਕ ਹੈ ਅਤੇ ਸਰਕਾਰ ਨੂੰ ਸਵਾਲ ਕਰਨ ਵਾਲਿਆਂ ਦੀ ਆਵਾਜ਼ ਦਬਾਉਣ ਦੀ ਬਜਾਏ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ। ਕਾਂਗਰਸ ਪਾਰਟੀ ਲੋਕਾਂ ਦੇ ਹੱਕ ਵਿਚ ਉੱਠਣ ਵਾਲੀ ਹਰ ਆਵਾਜ਼ ਨਾਲ ਖੜ੍ਹੀ ਹੈ।