ਖਾਲਸਾ ਕਾਲਜ ਭਗਤਾ ਦਾ ਨਤੀਜਾ 100 ਫੀਸਦੀ ਰਿਹਾ ਖਾਲਸਾ ਕਾਲਜ ਭਗਤਾ ਦਾ ਨਤੀਜਾ 100 ਫੀਸਦੀ ਰਿਹਾ
Publish Date: Thu, 29 Oct 2026 04:04 PM (IST)
Updated Date: Thu, 29 Oct 2026 04:07 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਬਠਿੰਡਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆਸੁਖਮਿੰਦਰ ਸਿੰਘ ਤੇ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਤੇ ਅਨਰੇਰੀ ਸਕੱਤਰਖ਼ਾਲਸਾ ਕਾਲਜ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈਕਾ ਵਿਖੇ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਵਿਚ ਚੱਲ ਰਹੇ ਪੋਸਟ ਗ੍ਰੈਜੂਏਟ ਕੋਰਸ ਐਮਏ ਪੰਜਾਬੀ ਦੇ ਸਮੈਸਟਰ ਪਹਿਲਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਇਸ ਸਬੰਧੀ ਪੰਜਾਬੀ ਵਿਭਾਗ ਦੇ ਮੁਖੀ ਡਾ. ਹਰਮਨਦੀਪ ਕੌਰ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਦਸੰਬਰ 2025 ਵਿਚ ਕਰਵਾਈ ਗਈ ਸਮੈਸਟਰ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ ਹੈ, ਜਿਸ ਵਿਚ ਸੰਸਥਾ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਨੇ 8.20 ਐਸਜੀਪੀਏ ਦੇ ਨਾਲ ਪਹਿਲਾ ਸਥਾਨ, ਨਵਨੀਤ ਕੌਰ ਨੇ 8.00 ਨਾਲ ਦੂਜਾ ਸਥਾਨ, ਅਮਨਦੀਪ ਕੌਰ ਤੇ ਰਮਨਪ੍ਰੀਤ ਕੌਰ ਨੇ 7.80 ਐਸਜੀਪੀਏ ਨਾਲ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਿਹਨਤੀ ਸਟਾਫ ਦੀ ਲਗਨ ਤੇ ਮਿਹਨਤ ਸਦਕਾ ਸਾਰੇ ਵਿਦਿਆਰਥੀਆਂ ਨੇ ਵਧੀਆ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਵਿਦਿਆਰਥੀਆਂ ਦੀ ਸ਼ਖਸੀਅਤ ਦੇ ਸਰਬਪੱਖੀ ਵਿਕਾਸ ਲਈ ਤੇ ਉਨ੍ਹਾਂ ਵਿਚ ਸਾਹਿਤਿਕ ਰੁਚੀਆਂ ਪੈਦਾ ਕਰਨ ਲਈ ਪੰਜਾਬੀ ਵਿਭਾਗ ਦੀ ਪ੍ਰੋ. ਪੂਰਨ ਸਿੰਘ ਸਾਹਿਤ ਸਭਾ ਵੱਲੋਂ ਸਮੇਂ-ਸਮੇਂ ਤੇ ਕਵਿਤਾ, ਗੀਤ, ਉਚਾਰਨ ਤੇ ਭਾਸ਼ਣ ਮੁਕਾਬਲੇ, ਪ੍ਰਸ਼ਨੋਤਰੀ ਮੁਕਾਬਲੇ, ਰਚਨਾਤਮਿਕ ਲੇਖਣ ਤੇ ਸੁੰਦਰ ਲਿਖਾਈ ਦੇ ਮੁਕਾਬਲੇ ਆਯੋਜਿਤ ਕੀਤੇ ਜਾਂਦੇ ਹਨ। ਇਸ ਸਮੇਂ ਵਿਭਾਗ ਦੇ ਡਾ. ਸਿਮਰਜੀਤ ਕੌਰ, ਪ੍ਰੋ. ਰਮਨਦੀਪ ਕੌਰ ,ਪ੍ਰੋ. ਰੀਮਾ ਰਾਣੀ, ਪ੍ਰੋ. ਅੰਮ੍ਰਿਤਪਾਲ ਸਿੰਘ, ਪ੍ਰੋ. ਕੁਲਦੀਪ ਕੌਰ ਤੇ ਪ੍ਰੋ. ਸੰਦੀਪ ਕੌਰ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ।