ਮਨਪ੍ਰਰੀਤ ਸਿੰਘ ਗਿੱਲ, ਬਾਲਿਆਂਵਾਲੀ : ਮਾਲਵੇ ਦੀ ਪ੍ਰਸਿੱਧ ਸੰਸਥਾ ਮਾਤਾ ਸੁੰਦਰੀ ਗਰੁੱਪ ਆਫ ਇੰਸਟੀਚਿਊਸ਼ਨਜ ਦੀ ਸਾਖਾ ਮਾਤਾ ਸੁੰਦਰੀ ਗਰਲਜ ਕਾਲਜ ਢੱਡੇ ਦੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਕਲਾਸ ਬੀ.ਕਾਮ ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਨਤੀਜਾ ਹਰ ਸਾਲ ਦੀ ਤਰ੍ਹਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਮਰਸ ਵਿਭਾਗ ਦੇ ਮੁਖੀ ਪੋ੍: ਹਰਸ਼ ਰਾਣੀ ਨੇ ਦੱਸਿਆ ਕਿ ਬੀ.ਕਾਮ ਭਾਗ ਪਹਿਲਾ ਸਮੈਸਟਰ ਪਹਿਲਾ ਵਿਚੋਂ ਪਹਿਲਾ ਸਥਾਨ ਰੀਨੂ ਜਿੰਦਲ ਨੇ 90.6 ਫੀਸਦੀ ਅੰਕਾਂ ਨਾਲ, ਦੂਸਰਾ ਸਥਾਨ ਸਹਿਜਪ੍ਰਰੀਤ ਕੌਰ ਨੇ 90.4 ਫੀਸਦੀ ਅੰਕਾਂ ਨਾਲ ਅਤੇ ਤੀਸਰਾ ਸਥਾਨ ਨਵਜੌਤ ਕੌਰ 88.6 ਫੀਸਦੀ ਅੰਕ ਪ੍ਰਰਾਪਤ ਕਰਕੇ ਹਾਸਲ ਕੀਤਾ। ਇਨਾਂ੍ਹ ਵਿਦਿਆਰਥਣਾਂ ਅਤੇ ਉਨਾਂ੍ਹ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਾਲਜ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ ਅਤੇ ਐਮਡੀ ਗੁਰਬਿੰਦਰ ਸਿੰਘ ਨੇ ਕਿਹਾ ਕਿ ਅਸੀ ਇਸ ਪੇਂਡੂ ਖੇਤਰ ਦੇ ਵਿਦਿਆਰਥੀਆਂ ਲਈ ਚੰਗੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਇਸ ਮੌਕੇ ਪ੍ਰਸ਼ਾਸਕੀ ਡਾਇਰੈਕਟਰ ਮੈਡਮ ਸਿੰਬਲਜੀਤ ਕੌਰ, ਖਜਾਨਚੀ ਮੈਡਮ ਪ੍ਰਸ਼ੋਤਮ ਕੌਰ, ਸੰਸਥਾ ਦੇ ਪਿੰ੍ਸੀਪਲ ਪੋ੍: ਰਾਜ ਸਿੰਘ ਬਾਘਾ, ਵਾਈਸ ਪਿੰ੍ਸੀਪਲ ਪੋ੍: ਬੇਅੰਤ ਕੌਰ ਨੇ ਵਿਦਿਆਰਥਣਾਂ ਨੂੰ ਉਨਾਂ੍ਹ ਦੇ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਤੇ ਚੰਗੇ ਨਤੀਜੇ ਦੀ ਵਧਾਈ ਦਿੱਤੀ। ਇਸ ਸਮੇਂ ਬੀ.ਕਾਮ ਵਿਭਾਗ ਦੇ ਪੋ੍ਫੈਸਰ ਵੀਰਪਾਲ ਕੌਰ, ਪੋ੍. ਮੋਨਿਕਾ ਅਹੂਜਾ ਵੀ ਹਾਜ਼ਰ ਸਨ।