ਸੀਨੀਅਰ ਸਟਾਫ਼ ਰਿਪੋਰਟਰ, ਬਠਿੰਡਾ : ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਦੇ ਸ਼ੁਭ ਮੌਕੇ 'ਤੇ ਸਥਾਨਕ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਵਾਈਸ ਚਾਂਸਲਰ ਪੋ੍. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਪਿੰਡ ਘੁੱਦਾ ਵਿਖੇ ਹਰ ਘਰ ਤਿਰੰਗਾ ਰੈਲੀ ਕੱਢੀ ਗਈ। ਇਸ ਪੋ੍ਗਰਾਮ ਵਿਚ ਸੀਯੂਪੀਬੀ ਪਰਿਵਾਰ ਦੇ 100 ਤੋਂ ਵੱਧ ਮੈਂਬਰਾਂ ਨੇ ਭਾਗ ਲਿਆ। ਯੂਨੀਵਰਸਿਟੀ ਦੀ ਪਹਿਲੀ ਮਹਿਲਾ ਕਰੁਣਾ ਤਿਵਾਰੀ ਅਤੇ ਪ੍ਰਰੀਖਿਆਵਾਂ ਕੰਟਰੋਲਰ ਤੇ ਕਾਰਜਕਾਰੀ ਰਜਿਸਟਰਾਰ ਪੋ੍. ਬੀਪੀ ਗਰਗ ਨੇ ਇਸ ਪੋ੍ਗਰਾਮ ਵਿਚ ਹਿੱਸਾ ਲਿਆ। ਇਸ ਪ੍ਰਭਾਤ ਫੇਰੀ ਵਿਚ ਪਿੰਡ ਘੁੱਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਰਮਜੀਤ ਸਿੰਘ ਅਤੇ ਪਿੰਡ ਘੁੱਦਾ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਪ੍ਰਭਾਤ ਫੇਰੀ ਵਿਚ ਭਾਗੀਦਾਰ ਹੱਥਾਂ ਵਿਚ ਰਾਸ਼ਟਰੀ ਝੰਡਾ ਲੈ ਕੇ ਯੂਨੀਵਰਸਿਟੀ ਦੇ ਮੁੱਖ ਗੇਟ ਤੋਂ ਰਵਾਨਾ ਹੋਏ ਅਤੇ ਇਹ ਰੈਲੀ ਪਿੰਡ ਘੁੱਦਾ ਦੇ ਵੱਖ-ਵੱਖ ਰਸਤਿਆਂ ਤੋਂ ਹੁੰਦੀ ਹੋਈ ਕੱਢੀ ਗਈ। ਪ੍ਰਭਾਤ ਫੇਰੀ ਦੌਰਾਨ ਨੌਜਵਾਨਾਂ ਨੇ 'ਵੰਦੇ ਮਾਤਰਮ' ਅਤੇ 'ਭਾਰਤ ਮਾਤਾ ਦੀ ਜੈ' ਦੇ ਨਾਅਰੇ ਲਾਏ ਅਤੇ ਹਰ ਘਰ ਵਿਚ ਤਿਰੰਗਾ ਲਹਿਰਾਉਣ ਸਬੰਧੀ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ। ਇਸ ਪ੍ਰਭਾਤ ਫੇਰੀ ਦੌਰਾਨ ਵਾਈਸ ਚਾਂਸਲਰ ਪੋ੍. ਰਾਘਵੇਂਦਰ ਪ੍ਰਸਾਦ ਤਿਵਾਰੀ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਪਿੰਡ ਘੁੱਦਾ ਦੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ, ਜਿਨਾਂ੍ਹ ਨੇ ਮਾਤ-ਭੂਮੀ ਦੀ ਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਸਨ। ਸੀਯੂਪੀਬੀ ਦੇ ਅਧਿਕਾਰੀਆਂ ਨੇ ਬੇਲਾ ਸਿੰਘ (ਸ਼ਹੀਦ, 1971), ਕਰਨੈਲ ਸਿੰਘ (ਸ਼ਹੀਦ, 1971) ਅਤੇ ਕਾਲਾ ਸਿੰਘ (ਸ਼ਹੀਦ, 2001) ਦੇ ਪਰਿਵਾਰਕ ਮੈਂਬਰਾਂ ਨੂੰ ਤਿਰੰਗਾ ਭੇਂਟ ਕਰਕੇ ਸਨਮਾਨਿਤ ਕੀਤਾ ਅਤੇ ਦੇਸ਼ ਦੇ ਨਾਇਕਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਵਾਈਸ ਚਾਂਸਲਰ ਨੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਤਿਰੰਗਾ ਸਾਡੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਅਤੇ ਸਾਡੇ ਨਾਇਕਾਂ ਦੀ ਕੁਰਬਾਨੀ ਦਾ ਪ੍ਰਤੀਕ ਹੈ। ਇਹ ਸਭ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਸੰਘਰਸ਼ ਤੋਂ ਮਿਲੀ ਆਜ਼ਾਦੀ ਦੇ ਮਹੱਤਵ ਨੂੰ ਸਮਝੀਏ ਅਤੇ ਕੌਮੀ ਅਖੰਡਤਾ ਦੀ ਰਾਖੀ ਲਈ ਆਪਣਾ ਫਰਜ਼ ਨਿਭਾਈਏ। ਪੋ੍. ਤਿਵਾਰੀ ਨੇ ਇਹ ਵੀ ਕਿਹਾ ਕਿ 'ਆਜ਼ਾਦੀ ਕਾ ਅੰਮਿ੍ਤ ਮਹਾਉਤਸਵ' ਤਹਿਤ 'ਹਰ ਘਰ ਤਿਰੰਗਾ ਅਭਿਆਨ' ਨਾਗਰਿਕਾਂ ਨੂੰ ਉਨਾਂ੍ਹ ਦੇ ਘਰਾਂ 'ਤੇ ਤਿਰੰਗਾ ਲਹਿਰਾਉਣ ਲਈ ਪੇ੍ਰਿਤ ਕਰੇਗਾ।