- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦੱਸਣਯੋਗ ਹੈ ਕਿ 23 ਨਵੰਬਰ ਨੂੰ ਇੱਕ ਕਾਰ ਨਾਲ ਹੋਈ ਟੱਕਰ ’ਚ ਪਿੰਡ ਧਿੰਗੜ ਦੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ’ਚੋਂ ਦੋ ਹਰਜੀਤ ਸਿੰਘ ਅਤੇ ਚੰਨਪ੍ਰੀਤ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਸੀ, ਤੀਜਾ ਨੌਜਵਾਨ ਜੋ ਗੰਭੀਰ ਜ਼ਖ਼ਮੀ ਹਾਲਤ ਕਾਰਣ ਬਠਿੰਡਾ ਦੇ ਹਸਪਤਾਲ ’ਚ ਜੇਰੇ ਇਲਾਜ ਸੀ, ਉਸ ਦੀ ਵੀ ਲੰਘੀ ਸ਼ਾਮ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ।

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ। ਤਲਵੰਡੀ ਸਾਬੋ ਵਿਖੇ 23 ਨਵੰਬਰ ਨੂੰ ਹੋਏ ਸੜਕੀ ਹਾਦਸੇ ’ਚ ਜ਼ਖ਼ਮੀ ਹੋਏ ਮਾਨਸਾ ਜਿਲ੍ਹੇ ਦੇ ਪਿੰਡ ਧਿੰਗੜ ਦੇ ਤੀਜੇ ਨੌਜਵਾਨ ਦੀ ਬੀਤੀ ਦੇਰ ਸ਼ਾਮ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ।
ਦੱਸਣਯੋਗ ਹੈ ਕਿ 23 ਨਵੰਬਰ ਨੂੰ ਇੱਕ ਕਾਰ ਨਾਲ ਹੋਈ ਟੱਕਰ ’ਚ ਪਿੰਡ ਧਿੰਗੜ ਦੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ ਸਨ, ਜਿਨ੍ਹਾਂ ’ਚੋਂ ਦੋ ਹਰਜੀਤ ਸਿੰਘ ਅਤੇ ਚੰਨਪ੍ਰੀਤ ਸਿੰਘ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਸੀ, ਤੀਜਾ ਨੌਜਵਾਨ ਜੋ ਗੰਭੀਰ ਜ਼ਖ਼ਮੀ ਹਾਲਤ ਕਾਰਣ ਬਠਿੰਡਾ ਦੇ ਹਸਪਤਾਲ ’ਚ ਜੇਰੇ ਇਲਾਜ ਸੀ, ਉਸ ਦੀ ਵੀ ਲੰਘੀ ਸ਼ਾਮ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ।
ਮ੍ਰਿਤਕ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ (23) ਵਜੋਂ ਹੋਈ ਹੈ। ਤੀਜੇ ਨੌਜਵਾਨ ਦੀ ਵੀ ਮੌਤ ਹੋ ਜਾਣ ਨਾਲ ਪਿੰਡ ਧਿੰਗੜ ਵਾਸੀਆਂ ’ਚ ਸੋਗ ਦੀ ਲਹਿਰ ਦੌੜ ਗਈ ਹੈ।