- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਵੀਹਵੇਂ ਦਿਨ ਵੀ ਜਾਰੀ

ਪਾਵਰ ਕਾਰਪੋਰੇਸ਼ਨ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕਰੇ ਮੈਨੇਜਮੈਂਟ :- ਕਮੇਟੀ ਆਗੂ
ਹਰਮੇਲ ਸਾਗਰ, ਪੰਜਾਬੀ ਜਾਗਰਣ
ਭੁੱਚੋ ਮੰਡੀ : ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ’ਤੇ ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿਚ ਮਰਜ਼ ਕਰਨ ਦੀ ਮੰਗ ਨੂੰ ਲੈਕੇ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਅੱਜ ਵੀਹਵੇਂ ਦਿਨ ਵੀ ਜਾਰੀ ਹੈ। ਇਸ ਸਮੇਂ ਹਾਜ਼ਰ ਆਗੂਆਂ ਲਛਮਣ ਰਾਮਪੁਰਾ, ਹਰਦੀਪ ਤੱਗੜ, ਗੁਰਪ੍ਰੀਤ ਗੁਰੂਸਰ, ਲਖਰਾਜ ਸਿੰਘ, ਦੌਲਤ ਰਾਮ, ਜਗਮੀਤ ਲਹਿਰਾ, ਜਗਸੀਰ ਧੂਰਕੋਟ, ਗੁਰਜੰਟ ਬਾਲਿਆਂਵਾਲੀ, ਗੁਰਸ਼ਰਨ ਕੋਟੜਾ, ਪ੍ਰਮਜੀਤ ਮਹਿਰਾਜ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿਚ ਪਿਛਲੇ ਦੋ-ਢਾਈ ਦਹਾਕਿਆਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਦੇ ਰਹੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਪੰਜਾਬ ਸਰਕਾਰ ਵੱਲੋਂ ਆਪਣੇ ਪੌਣੇ ਪੰਜ ਸਾਲਾਂ ਦੇ ਕਾਰਜਕਾਲ ਵਿਚ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਪੱਕਾ ਨਹੀਂ ਕੀਤਾ ਜਾ ਰਿਹਾ। ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਵੱਲੋਂ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ਼ ਕੀਤੇ ਜਾ ਰਹੇ ਇਸ ਧੋਖੇ ਦੇ ਵਿਰੋਧ ਵਜੋਂ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਵੀਹਵੇਂ ਦਿਨ ਵੀ ਜਾਰੀ ਹੈ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਾਵਰ ਕਾਰਪੋਰੇਸ਼ਨ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਮਰਜ਼ ਕੀਤਾ ਜਾਵੇ। ਅੱਜ ਦੇ ਧਰਨੇ ਵਿਚ ਸਟੇਜ ਸਕੱਤਰ ਦੀ ਭੂਮਿਕਾ ਜਗਤਾਰ ਸੰਧੂ ਨੇ ਨਿਭਾਈ। ਅੱਜ ਦੀ ਇਕੱਤਰਤਾ ਨੂੰ ਕਿਸਾਨ ਆਗੂ ਮੋਠੂ ਸਿੰਘ ਕੋਟੜਾ ਨੇ ਵੀ ਸੰਬੋਧਨ ਕੀਤਾ।