v> ਦਲਜੀਤ ਸਿੰਘ ਸਿਧਾਣਾ, ਰਾਮਪੁਰਾ ਫੂਲ : ਜੀਐੱਚਟੀਪੀ ਕੰਟਰੈਕਟ ਵਰਕਰਜ਼ ਯੂਨੀਅਨ ਲਹਿਰਾ ਮੁਹੱਬਤ ਵੱਲੋਂ 'ਚ ਥਰਮਲ ਪਲਾਂਟ ਦੇ ਮੁੱਖ ਗੇਟ 'ਤੇ ਰੈਲੀ ਕਰਨ ਉਪਰੰਤ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ਜਾਮ ਕਰਕੇ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਸਮੇਂ ਕੱਚੇ ਮੁਲਾਜ਼ਮਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਪ੍ਰਤੀ ਜੋ ਅਸੱਭਿਅਕ ਸਬਦਾਬਲੀ ਵਰਤਕੇ ਸਮਾਜ ਲਈ ਚਾਨਣ-ਮੁਨਾਰਾ ਬਣਨ ਵਾਲੇ ਵਾਲੇ ਬੇਰੁਜ਼ਗਾਰ ਅਧਿਆਪਕਾਂ ਦਾ ਅਪਮਾਨ ਕੀਤਾ, ਪੰਜਾਬ ਸਰਕਾਰ ਵਿੱਚ ਸਿੱਖਿਆ ਮੰਤਰੀ ਦੇ ਅਹਿਮ ਅਹੁਦੇ 'ਤੇ ਹੁੰਦਿਆਂ ਹੋਇਆ ਅਜਿਹੀ ਸ਼ਬਦਾਂਬਲੀ ਵਰਤਣਾ ਅਤਿ ਨਿੰਦਣਯੋਗ ਵਰਤਾਰਾ ਹੈ। ਪੰਜਾਬ ਸਰਕਾਰ ਸਿੱਖਿਆ ਖੇਤਰ ਦੇ ਨਿੱਜੀਕਰਨ ਦੀ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਲਈ ਨਵੇਂ ਅਧਿਆਪਕਾਂ ਨੂੰ ਭਰਤੀ ਕਰਨ ਤੋਂ ਟਾਲਾ ਵੱਟ ਰਹੀ ਹੈ। ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ ਜਿਸ ਦੇ ਵਿਰੋਧ ਵਜੋਂ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਗਿਆ ਹੈ ਇਸ ਸਮੇਂ ਜਥੇਬੰਦੀ ਦੇ ਸਮੂਹ ਅਹੁਦੇਦਾਰ ਹਾਜ਼ਿਰ ਸਨ।

Posted By: Sarabjeet Kaur